ਅੰਮ੍ਰਿਤਸਰ ''ਚ ਪ੍ਰਦਰਸ਼ਨਕਾਰੀਆਂ ਨੇ ਭੰਡਾਰੀ ਪੁਲ ਕੀਤਾ ਜਾਮ

Saturday, Sep 07, 2019 - 02:53 PM (IST)

ਅੰਮ੍ਰਿਤਸਰ ''ਚ ਪ੍ਰਦਰਸ਼ਨਕਾਰੀਆਂ ਨੇ ਭੰਡਾਰੀ ਪੁਲ ਕੀਤਾ ਜਾਮ

ਅੰਮ੍ਰਿਤਸਰ (ਸੁਮਿਤ ਖੰਨਾ) : ਗੁਰੂ ਨਗਰੀ ਅੰਮ੍ਰਿਤਸਰ 'ਚ ਅੱਜ ਵਾਲਮੀਕਿ ਭਾਈਚਾਰੇ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਅਸਰ ਦੇਖਣ ਨੂੰ ਮਿਲਿਆ। ਇਸ ਦੌਰਾਨ ਭਾਈਚਾਰੇ ਵੱਲੋਂ ਜਿੱਥੇ ਦੁਕਾਨਾਂ ਆਦਿ ਬੰਦ ਕਰਾਈਆਂ ਗਈਆਂ, ਉਥੇ ਹੀ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਰੋਸ ਪ੍ਰਦਰਸ਼ਨ ਕਰਕੇ ਟ੍ਰੈਫਿਕ ਜਾਮ ਕੀਤਾ ਗਿਆ ਅਤੇ ਬੱਸਾਂ ਵਿਚੋਂ ਸਵਾਰੀਆਂ ਨੂੰ ਹੇਠਾਂ ਉਤਾਰ ਦਿੱਤਾ ਗਿਆ।

PunjabKesari

ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਟਰੱਸਟ ਦੇ ਚੇਅਰਮੈਨ ਓਮ ਪ੍ਰਕਾਸ਼ ਗੱਬਰ ਨੇ ਕਿਹਾ ਕਿ ਇਕ ਨਿੱਜੀ ਟੀ.ਵੀ. ਚੈਨਲ 'ਤੇ ਪ੍ਰਸਾਰਿਤ ਕੀਤੇ ਜਾ ਰਹੇ ਸੀਰੀਅਲ 'ਰਾਮ ਸਿਆ ਕੇ ਲਵ ਕੁਸ਼' 'ਚ ਭਗਵਾਨ ਵਾਲਮੀਕਿ ਜੀ ਦਾ ਇਤਿਹਾਸ ਗਲਤ ਦਿਖਾਉਣ 'ਤੇ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਸੀਰੀਅਲ ਨੂੰ ਤੁਰੰਤ ਬੰਦ ਨਹੀਂ ਕੀਤਾ ਗਿਆ ਤਾਂ ਵਾਲਮੀਕਿ ਭਾਈਚਾਰਾ ਆਪਣਾ ਪ੍ਰਦਰਸ਼ਨ ਹੋਰ ਤੇਜ਼ ਕਰੇਗਾ।

PunjabKesari


author

cherry

Content Editor

Related News