ਵੇਰਕਾ ਦਾ ਬਿਆਨ, ਸਿੱਧੂ ਨੇ ਨਿੱਜੀ ਕਾਰਨਾਂ ਕਰਕੇ ਦਿੱਤਾ ਅਸਤੀਫਾ

Sunday, Jul 14, 2019 - 05:40 PM (IST)

ਵੇਰਕਾ ਦਾ ਬਿਆਨ, ਸਿੱਧੂ ਨੇ ਨਿੱਜੀ ਕਾਰਨਾਂ ਕਰਕੇ ਦਿੱਤਾ ਅਸਤੀਫਾ

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਨਾਲ ਪੰਜਾਬ ਦੀ ਸਿਆਸਤ 'ਚ ਭੂਚਾਲ ਆ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਸਿੱਧੂ ਨੇ ਅਸਤੀਫਾ ਆਪਣੇ ਨਿੱਜੀ ਕਾਰਨਾਂ ਕਰਕੇ ਦਿੱਤਾ ਹੈ ਪਰ ਇਹ ਅਸਤੀਫਾ ਨਾ ਤਾਂ ਮੁੱਖ ਮੰਤਰੀ ਦੇ ਦਫਤਰ 'ਚ ਹੈ ਤੇ ਨਾ ਹੀ ਕਾਂਗਰਸ ਨੂੰ ਇਸ ਦੀ ਕੋਈ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨਿੱਜੀ ਕਾਰਨਾਂ ਕਰਕੇ ਸਿੱਧੂ ਨੇ ਅਸਤੀਫਾ ਦਿੱਤਾ ਹੈ ਉਸ ਦਾ ਜਵਾਬ ਵੀ ਉਹ ਖੁਦ ਹੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਉਨ੍ਹਾਂ ਦਾ ਕੋਈ ਵੀ ਅਸਤੀਫਾ ਕਾਂਗਰਸ ਕੋਲ ਨਹੀਂ ਪਹੁੰਚਿਆ। ਇਸ ਤੋਂ ਇਲਾਵਾ ਵੇਰਕਾ ਨੇ ਕਿਹਾ ਕਿ ਅਸੀਂ ਸਭ ਚਾਹੁੰਦੇ ਹਾਂ ਕਿ ਨਵਜੋਤ ਸਿੰਘ ਸਿੱਧੂ ਆਪਣਾ ਅਹੁਦਾ ਸੰਭਾਲਣ ਤੇ ਕੰਮ ਕਰਨ।


author

Baljeet Kaur

Content Editor

Related News