ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੀਤਾ ਬਜ਼ੁਰਗ ਜਨਾਨੀ ਦਾ ਕਤਲ

11/05/2021 8:46:44 AM

ਅੰਮ੍ਰਿਤਸਰ (ਸੰਜੀਵ) - ਅੰਮ੍ਰਿਤਸਰ ਜ਼ਿਲ੍ਹੇ ਦੇ ਇਕ ਇਲਾਕੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਘਰ ’ਚ ਇਕੱਲੀ ਰਹਿ ਰਹੀ ਬਜ਼ੁਰਗ ਜਨਾਨੀ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਬਜ਼ੁਰਗ ਜਨਾਨੀ ਦੀ ਪਛਾਣ ਸ਼ਾਂਤੀ ਦੇਵੀ ਵਜੋਂ ਹੋਈ ਹੈ। ਕਤਲ ਦੀ ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੀ ਥਾਣਾ ਕੰਬੋ ਦੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਕਤਲ ਕਰਨ ਦੇ ਦੋਸ਼ ’ਚ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ ਬਟਾਲਾ: ਦਾਜ ਨਾ ਮਿਲਣ ’ਤੇ ਕੁੜੀ ਦੀ ਕੀਤੀ ਕੁੱਟਮਾਰ, ਫਿਰ ਘਰ ਦੀ ਛੱਤ ਤੋਂ ਧੱਕਾ ਮਾਰ ਦਿੱਤੀ ਦਰਦਨਾਕ ਮੌਤ (ਤਸਵੀਰਾਂ)

ਇਸ ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਪਵਨ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨ ਉਸ ਦੀ ਛੋਟੀ ਭਰਜਾਈ ਆਰਤੀ ਨੇ ਉਸ ਨੂੰ ਫੋਨ ’ਤੇ ਸੂਚਨਾ ਦਿੱਤੀ ਕਿ ਪਿੰਡ ਤੋਂ ਜਸਵੀਰ ਸਿੰਘ ਦਾ ਫੋਨ ਆਇਆ ਹੈ। ਉਸ ਨੇ ਦੱਸਿਆ ਕਿ ਤੁਹਾਡੀ ਸੱਸ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ। ਸੂਚਨਾ ਮਿਲਣ ’ਤੇ ਜਦੋਂ ਉਹ ਮੌਕੇ ’ਤੇ ਅੱਪੜਿਆ ਤਾਂ ਉਸ ਨੇ ਵੇਖਿਆ ਕਿ ਅਣਪਛਾਤੇ ਵਿਅਕਤੀ ਵਲੋਂ ਉਸਦੀ ਮਾਂ ਦਾ ਗਲਾ ਵੱਢ ਕੇ ਉਸ ਦਾ ਕਤਲ ਕੀਤਾ ਗਿਆ। ਉਸ ਨੇ ਦੱਸਿਆ ਕਿ ਉਸ ਦੇ ਹੱਥਾਂ ’ਚ ਪਾਈਆਂ ਵੰਗਾਂ ਨਹੀਂ ਸਨ। ਦੂਜੇ ਪਾਸੇ ਪੁਲਸ ਨੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)


rajwinder kaur

Content Editor

Related News