ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦੀ ਧੌਣ ਵੱਢ ਕੀਤਾ ਕਤਲ

05/13/2022 8:54:07 AM

ਅੰਮ੍ਰਿਤਸਰ (ਸੰਜੀਵ) - ਅੰਮ੍ਰਿਤਸਰ ਜ਼ਿਲ੍ਹੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਤੇਜ਼ਧਾਰ ਹਥਿਆਰ ਨਾਲ ਇਕ ਨੌਜਵਾਨ ਦੀ ਧੌਣ ’ਤੇ ਵਾਰ ਕਰ ਉਸ ਦਾ ਕਤਲ ਕਰ ਦਿੱਤਾ। ਕਤਲ ਦੇ ਮਾਮਲੇ ’ਚ ਥਾਣਾ ਸੀ-ਡਵੀਜ਼ਨ ਦੀ ਪੁਲਸ ਨੇ ਜੈਸ਼ ਉਰਫ ਦਰਸ਼ਨ, ਅਨਿਲ ਚੌਧਰੀ ਵਾਸੀ ਨਾਸੀਕ ਮਹਾਰਾਸ਼ਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। 

ਪੜ੍ਹੋ ਇਹ ਵੀ ਖ਼ਬਰ:  ਦੁਖ਼ਦ ਖ਼ਬਰ: 3 ਸਾਲਾ ਪਹਿਲਾਂ ਰੋਜ਼ੀ-ਰੋਟੀ ਲਈ ਕੁਵੈਤ ਗਏ ਚੋਹਲਾ ਸਾਹਿਬ ਦੇ 26 ਸਾਲਾ ਨੌਜਵਾਨ ਦੀ ਹੋਈ ਮੌਤ

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸ਼ੰਕਰ ਦਾਸ ਨੇ ਦੱਸਿਆ ਦੀ ਉਹ ਚਾਟੀਵਿੰਡ ਚੌਕ ਸਥਿਤ ਸਕੱਤਰੀ ਬਾਗ ਆਇਆ ਸੀ, ਜਿੱਥੇ ਗੇਟ ’ਤੇ ਉਹ ਬਲਕਾਰ ਸਿੰਘ ਨਾਲ ਗੱਲਾਂ ਕਰ ਰਿਹਾ ਸੀ। ਮੁਲਜ਼ਮ ਇਕ ਮਨੂੰ ਨਾਮ ਦੇ ਨੌਜਵਾਨ ਨਾਲ ਲੜਾਈ ਕਰਦਾ ਹੋਇਆ ਬਾਹਰ ਆ ਰਿਹਾ ਸੀ, ਜਿਸ ਨੂੰ ਦੇਖ ਕੇ ਉਹ ਬਚਾਅ ਲਈ ਗਏ। ਗੁੱਸੇ ’ਚ ਆਏ ਮੁਲਜ਼ਮ ਨੇ ਮਨੂੰ ਦੀ ਧੌਣ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰ ਦਿੱਤਾ ਅਤੇ ਉਹ ਖੂਨ ਨਾਲ ਲੱਥ-ਪੱਥ ਹੋ ਕੇ ਹੇਠਾਂ ਡਿੱਗ ਗਿਆ। 

ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਮੁਲਜ਼ਮਾਂ ਨੂੰ ਕਾਬੂ ਕਰ ਕੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਲੋਕਾਂ ਨੇ ਮੁਲਜ਼ਮ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ। ਮਨੂੰ ਨੂੰ ਜਦੋਂ ਜ਼ਖ਼ਮੀ ਹਾਲਤ ’ਚ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

rajwinder kaur

This news is Content Editor rajwinder kaur