ਪਤਨੀ ਤੋਂ ਤੰਗ ਪਤੀ ਨੇ ਚੁੱਕਿਆ ਖੌਫਨਾਕ ਕਦਮ (ਵੀਡੀਓ)

09/14/2018 9:58:45 AM

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੀ ਇੰਦਰਾ ਕਾਲੋਨੀ ਇਲਾਕੇ 'ਚ ਪਤਨੀ ਤੋਂ ਤੰਗ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਮੁਤਾਬਕ ਮੰਗਲ ਸਿੰਘ ਮੰਗਾ (33) ਤੇ ਉਸ ਦੀ ਪਤਨੀ ਵਿਚਾਲੇ ਅਕਸਰ ਝਗੜਾ ਰਹਿੰਦਾ ਸੀ। ਇਸ ਤੋਂ ਤੰਗ ਆ ਕੇ ਮੰਗਲ ਸਿੰਘ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ, ਜਿਸ ਤੋਂ ਬਾਅਦ ਪਤੀ ਦੀ ਲਾਸ਼ ਨੂੰ ਕਮਰੇ 'ਚ ਛੱਡ ਕੇ ਪਤਨੀ ਫਰਾਰ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੀ ਪਤਨੀ ਦੇ ਕਿਸੇ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਉਨ੍ਹਾਂ ਵਿਚਕਾਰ ਝਗੜਾ ਰਹਿੰਦਾ ਸੀ। 
ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Related News