ਪਰਿਵਾਰ ਤੋਂ ਵੱਖ ਰਹਿ ਰਹੀ ਔਰਤ ਦੀ ਘਰ ''ਚੋਂ ਮਿਲੀ ਲਾਸ਼

Thursday, Mar 12, 2020 - 03:26 PM (IST)

ਪਰਿਵਾਰ ਤੋਂ ਵੱਖ ਰਹਿ ਰਹੀ ਔਰਤ ਦੀ ਘਰ ''ਚੋਂ ਮਿਲੀ ਲਾਸ਼

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਬਾਬਾ ਦਰਸ਼ਨ ਸਿੰਘ ਐਵਨਿਊ 'ਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ 65 ਸਾਲਾ ਔਰਤ ਦੀ ਲਾਸ਼ ਭੇਦਭਰੀ ਹਾਲਤ 'ਚ ਉਸਦੇ ਘਰ 'ਚੋਂ ਮਿਲੀ। ਜਾਣਕਾਰੀ ਮੁਤਾਬਕ ਮ੍ਰਿਤਕਾ ਸਤਨਾਮ ਕੌਰ ਆਪਣੇ ਪਤੀ ਤੇ ਬੱਚਿਆਂ ਤੋਂ ਵੱਖ ਰਹਿ ਰਹੀ ਸੀ। ਪੁਲਸ ਮੁਤਾਬਕ ਸਤਨਾਮ ਕੌਰ ਦੀ ਮੌਤ 10 ਦਿਨ ਪਹਿਲਾਂ ਹੀ ਹੋ ਚੁੱਕੀ ਸੀ ਪਰ ਇਸਦਾ ਪਤਾ ਉਦੋਂ ਲੱਗਾ ਜਦੋਂ ਬਦਬੂ ਆਉਣ ਲੱਗੀ। ਗੁਆਂਢੀਆਂ ਨੇ ਪੁਲਸ ਤੇ ਉਸਦੇ ਪਰਿਵਾਰ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਅੰਦਰੋਂ ਲਾਸ਼ ਬਰਾਮਦ ਕੀਤੀ। ਮ੍ਰਿਤਕਾ ਦੇ ਪਤੀ ਗੁਰਮੁੱਖ ਸਿੰਘ ਮੁਤਾਬਕ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਪਰ ਸਤਨਾਮ ਕੌਰ ਦਾ ਸੁਭਾਅ ਗੁੱਸੇ ਵਾਲਾ ਸੀ ਤੇ ਉਹ ਅਕਸਰ ਆਪੇ ਤੋਂ ਬਾਹਰ ਹੋ ਜਾਂਦੀ ਸੀ। ਉਸਦੀ ਮੌਤ ਕਿਵੇਂ ਹੋਈ ਇਸ ਬਾਰੇ ਉਨ੍ਹਾਂ ਨੂੰ ਕੋਈ ਅੰਦਾਜਾ ਨਹੀਂ।

ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਲਾਸ਼ 10 ਦਿਨ ਪੁਰਾਣੀ ਹੋਣ ਕਰਕੇ ਫਿਲਹਾਲ ਕੁਝ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੋਸਟਮਾਰਟ ਰਿਪੋਰਟ ਤੋਂ ਬਾਅਦ ਹੀ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।


author

Baljeet Kaur

Content Editor

Related News