ਜ਼ਹਿਰੀਲੀ ਵਸਤੂ ਖਾਣ ਨਾਲ ਵਿਆਹੁਤਾ ਦੀ ਭੇਤਭਰੇ ਹਾਲਾਤ ''ਚ ਮੌਤ

Tuesday, Aug 13, 2019 - 03:11 PM (IST)

ਜ਼ਹਿਰੀਲੀ ਵਸਤੂ ਖਾਣ ਨਾਲ ਵਿਆਹੁਤਾ ਦੀ ਭੇਤਭਰੇ ਹਾਲਾਤ ''ਚ ਮੌਤ

ਅੰਮ੍ਰਿਤਸਰ (ਗੁਰਪ੍ਰੀਤ) - ਅੰਮ੍ਰਿਤਸਰ ਦੇ ਖਤਰਾਏ ਕਲਾਂ ਵਿਖੇ ਰਹਿਣ ਵਾਲੀ ਇਕ ਔਰਤ ਦੀ ਜ਼ਹਿਰੀਲੀ ਵਸਤੂ ਖਾਣ ਨਾਲ ਭੇਤਭਰੇ ਹਾਲਾਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਮਨਦੀਪ ਕੌਰ ਵਜੋਂ ਹੋਈ ਹੈ, ਜੋ ਗਰਭਵਤੀ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਵਿਆਹੁਤਾ ਦੇ ਪੇਕੇ ਪਰਿਵਾਰ ਨੇ ਕਿਹਾ ਕਿ ਰਮਨਦੀਪ ਦਾ ਸਹੁਰਾ ਪਰਿਵਾਰ ਉਸ ਤੋਂ ਦਾਜ ਦੀ ਮੰਗ ਕਰਦਾ ਸੀ, ਜਿਸ ਕਾਰਨ ਉਹ ਉਸ ਨਾਲ ਬੁਰਾ ਵਿਵਹਾਰ ਕਰਦੇ ਸਨ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਉਸ ਦੇ ਪਤੀ ਨੂੰ ਬੁਲੇਟ ਮੋਟਰਸਾਈਕਲ ਲੈ ਕੇ ਦਿੱਤਾ ਹੈ। 

ਉਨ੍ਹਾਂ ਕੁੜੀ ਦੇ ਸਹੁਰਾ ਪਰਿਵਾਰ 'ਤੇ ਉਸ ਨੂੰ ਮਾਰ ਦੇਣ ਦੇ ਦੋਸ਼ ਲਾਉਂਦੇ ਕਿਹਾ ਕਿ ਉਨ੍ਹਾਂ ਨੇ ਹੀ ਉਸ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮਾਰਿਆ ਹੈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਛੱਡ ਫਰਾਰ ਹੋ ਗਏ। ਦੂਜੇ ਪਾਸੇ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਰਮਨਦੀਪ ਦੇ ਪਤੀ ਅਤੇ ਸਹੁਰਾ ਪਰਿਵਾਰ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਗੱਲ ਕਹੀ।


author

rajwinder kaur

Content Editor

Related News