ਅੰਮ੍ਰਿਤਸਰ ''ਚ ਜਨਾਨੀ ਨਾਲ ਗੈਂਗਰੇਪ ਕਰਨ ਵਾਲੇ ਦਰਿੰਦਿਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

Saturday, Oct 10, 2020 - 12:37 PM (IST)

ਅੰਮ੍ਰਿਤਸਰ ''ਚ ਜਨਾਨੀ ਨਾਲ ਗੈਂਗਰੇਪ ਕਰਨ ਵਾਲੇ ਦਰਿੰਦਿਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ (ਸੰਜੀਵ) : ਜਨਾਨੀ ਨਾਲ ਗੈਂਗਰੇਪ ਕਰਨ ਵਾਲੇ ਚਾਰ ਦੋਸ਼ੀਆਂ ਨੂੰ ਥਾਣਾ ਮੋਹਕਮਪੁਰਾ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀਆਂ 'ਚ ਵੀਰੂ, ਸਾਗਰ, ਜੱਗਾ ਅਤੇ ਜਗਦੀਪ ਸਿੰਘ ਸ਼ਾਮਲ ਹਨ। ਪੁਲਸ ਨੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ 'ਤੇ ਜਾਂਚ ਲਈ ਪੁਲਸ ਰਿਮਾਂਡ 'ਤੇ ਲਿਆ ਹੈ । ਇਹ ਜਾਣਕਾਰੀ ਥਾਣਾ ਮੋਹਕਮਪੁਰਾ ਦੇ ਇੰਚਾਰਜ ਇੰਸਪੈਕਟਰ ਸੁਖਦੇਵ ਸਿੰਘ ਅਤੇ ਏ. ਐੱਸ . ਆਈ. ਜਸਵੀਰ ਸਿੰਘ ਨੇ ਦਿੱਤੀ।

ਇਹ ਵੀ ਪੜ੍ਹੋ : ਦਰਿੰਦਗੀ ਦੀਆਂ ਹੱਦਾਂ ਪਾਰ: ਡੀ.ਜੇ. ਗਰੁੱਪ 'ਚ ਕੰਮ ਕਰਦੀ ਜਨਾਨੀ ਨਾਲ ਗੈਂਗਰੇਪ

ਕੀ ਕਹਿਣਾ ਹੈ ਪੀੜਤ ਜਨਾਨੀ ਦਾ 
ਪੀੜਤ ਜਨਾਨੀ ਦਾ ਇਲਜ਼ਾਮ ਹੈ ਕਿ ਬਟਾਲਾ ਰੋਡ ਸਥਿਤ ਇਕ ਹੋਟਲ 'ਚ ਉਸ ਨਾਲ ਗੈਂਗਰੇਪ ਕੀਤਾ ਗਿਆ। ਪਹਿਲਾਂ ਉਸ ਨੂੰ ਕੋਲਡ ਡਰਿੰਕ 'ਚ ਨਸ਼ੇ ਵਾਲਾ ਪਦਾਰਥ ਮਿਲਾ ਕੇ ਪਿਲਾਇਆ ਗਿਆ ਅਤੇ ਫਿਰ ਹੋਟਲ ਦੇ ਕਮਰੇ 'ਚ ਲਿਜਾ ਕੇ ਉਸਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ।

ਇਹ ਵੀ ਪੜ੍ਹੋ : ਪੰਜਾਬ ਬੰਦ ਦੇ ਸੱਦੇ 'ਤੇ ਅੰਮ੍ਰਿਤਸਰ ਦੇ ਬਾਜ਼ਾਰ ਬੰਦ, ਭਾਜਪਾ ਤੇ ਦਲਿਤ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ ਜਾਰੀ

ਇਹ ਕਹਿਣਾ ਹੈ ਪੁਲਸ ਦਾ
ਪੁਲਸ ਦਾ ਕਹਿਣਾ ਹੈ ਕਿ ਸ਼ਿਕਾਇਤ ਮਿਲਣ ਤੋਂ ਬਾਅਦ 24 ਘੰਟਿਆਂ 'ਚ ਹੀ ਗੈਂਗਰੇਪ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ । ਪੁਲਸ ਵਲੋਂ ਬਰੀਕੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ।


author

Baljeet Kaur

Content Editor

Related News