ਕਾਰ ਦੀ ਟੱਕਰ ਤੋਂ ਖਫਾ ਨੌਜਵਾਨ ਨੂੰ ਮਾਰੀ ਗੋਲੀ

Friday, Nov 22, 2019 - 05:33 PM (IST)

ਕਾਰ ਦੀ ਟੱਕਰ ਤੋਂ ਖਫਾ ਨੌਜਵਾਨ ਨੂੰ ਮਾਰੀ ਗੋਲੀ

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਕ੍ਰਾਈਮ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਬੀਤੀ ਰਾਤ ਦਿੱਲੀ-ਅੰਮ੍ਰਿਤਸਰ ਹਾਈਵੇ 'ਤੇ ਕਾਰਾਂ ਦੀ ਟੱਕਰ ਤੋਂ ਬਾਅਦ ਇਕ ਕਾਰ ਸਵਾਰ ਅਮਰਜੋਤ ਸਿੰਘ ਨੂੰ ਦੂਜੀ ਕਾਰ 'ਚ ਸਵਾਰ ਨੌਜਵਾਨਾਂ ਨੇ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਕਮੀ ਹੋ ਗਿਆ। ਆਲੇ-ਦੁਆਲੇ ਦੇ ਲੋਕਾਂ ਵਲੋਂ ਅਮਰਜੋਤ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਉਸਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿਅਣਪਛਾਤੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। 


author

Baljeet Kaur

Content Editor

Related News