ਵਿਆਹ ਦੇ ਝਾਂਸੇ ''ਚ ਮੁਟਿਆਰ ਨਾਲ ਜਬਰ-ਜ਼ਨਾਹ
Sunday, Jan 13, 2019 - 10:39 AM (IST)

ਅੰਮ੍ਰਿਤਸਰ (ਸੰਜੀਵ) : ਵਿਆਹ ਦਾ ਝਾਂਸਾ ਦੇ ਕੇ ਮੁਟਿਆਰ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ 'ਚ ਥਾਣਾ ਬਿਆਸ ਦੀ ਪੁਲਸ ਨੇ ਛੋਟੂ ਵਾਸੀ ਭਾਗਲਪੁਰ ਬਿਹਾਰ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੀੜਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੇ ਨਾਨਕੇ ਦੇ ਪਿੰਡ ਦਾ ਰਹਿਣ ਵਾਲਾ ਉਕਤ ਦੋਸ਼ੀ ਬਿਆਸ ਰੇਲਵੇ ਸਟੇਸ਼ਨ ਨੇੜੇ ਹਲਵਾਈ ਦਾ ਕੰਮ ਕਰਦਾ ਹੈ, ਜਿਸ ਨੇ ਉਸ ਨੂੰ ਆਪਣੇ ਕੋਲ ਬੁਲਾਇਆ ਤੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਨੇ ਪੀੜਤਾ ਦੀ ਮੈਡੀਕਲ ਜਾਂਚ ਕਰਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।