ਰੰਜਿਸ਼ ਦੇ ਚੱਲਦਿਆਂ ਨੌਜਵਾਨ ''ਤੇ ਚਲਾਈਆਂ ਗੋਲੀਆਂ, ਹਾਲਤ ਗੰਭੀਰ
Saturday, Feb 16, 2019 - 05:09 PM (IST)
ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ ਦੇ ਪਿੰਡ ਮੁਰਾਦਪੁਰ 'ਚ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ 'ਤੇ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੈਦੀਪ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਦੇ ਚੱਲਦਿਆਂ ਹਰਵਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਜੈਦੀਪ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਇਸ ਉਪਰੰਤ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ, ਜਿਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਹਮਲਾਵਾਰਾਂ ਨੇ ਪਹਿਲਾਂ ਜੈਦੀਪ ਦਾ ਹਾਲਚਾਲ ਪੁੱਛਿਆ ਤੇ ਫਿਰ ਗੋਲੀਆਂ ਮਾਰ ਕੇ ਫਰਾਰ ਹੋ ਗਏ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।