ਅਣਪਛਾਤੇ ਨੌਜਵਾਨ ਦੀ ਅੱਧ ਸੜੀ ਲਾਸ਼ ਬਰਾਮਦ
Sunday, Aug 11, 2019 - 04:09 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ 'ਚੋਂ ਇਕ ਨੌਜਵਾਨ ਦੀ ਅੱਧ ਸੜੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਪਰ ਲਾਸ਼ ਦੇ ਕੋਲੋਂ ਪੁਲਸ ਨੂੰ ਕੁਝ ਕੱਪੜੇ ਤੇ ਦਸਤਾਨੇ ਮਿਲੇ ਹਨ, ਜਿਸਨੂੰ ਵੇਖ ਕੇ ਮਾਮਲਾ ਕਾਫੀ ਪੇਚੀਦਾ ਲੱਗਦਾ ਹੈ। ਸੂਤਰਾਂ ਮੁਤਾਬਕ ਨੌਜਵਾਨ ਨੂੰ ਜਿਉਂਦਾ ਸਾੜਿਆ ਗਿਆ ਲੱਗਦਾ ਹੈ ਜਦਕਿ ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟ ਰਿਪੋਰਟ ਤੋਂ ਬਾਅਦ ਹੀ ਇਸ ਬਾਰੇ ਕੁਝ ਸਪਸ਼ਟ ਹੋ ਸਕੇਗਾ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।