ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

Monday, Aug 12, 2019 - 03:28 PM (IST)

ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਨਾਈਆ ਵਾਲੇ ਮੋੜ ਤੋਂ ਇਕ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟ ਲਈ ਭੇਜ ਦਿੱਤਾ ਹੈ। 

ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਾਈਆ ਵਾਲੇ ਮੋੜ 'ਤੇ ਇਕ ਨੌਜਵਾਨ ਦੀ ਲਾਸ਼ ਪਈ ਹੋਈਆ ਹੈ, ਜਿਸ ਤੋਂ ਮੌਕੇ 'ਤੇ ਪਹੁੰਚ ਕੇ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਲਈ ਲਾਸ਼ ਦੀ ਸ਼ਨਾਖਤ ਨਹੀਂ ਹੋ ਸਕੀ । ਫਿਲਹਾਲ ਲਾਸ਼ ਨੂੰ ਪੋਸਟਮਾਰਟ ਲਈ ਭੇਜ ਦਿੱਤਾ ਗਿਆ ਹੈ ਤੇ ਰਿਪੋਰਟ 'ਤੇ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।


author

Baljeet Kaur

Content Editor

Related News