6 ਗੋਲੀਆਂ ਲੱਗਣ ਕਾਰਨ ਨੌਜਵਾਨ ਦੀ ਮੌਤ, ਪਰਿਵਾਰ ਵਲੋਂ ਪ੍ਰਦਰਸ਼ਨ

04/23/2019 5:33:47 PM

ਅੰਮ੍ਰਿਤਸਰ (ਸੁਮਿਤ ਖੰਨਾ)— ਅੰਮ੍ਰਿਤਸਰ ਦੇ ਮਾਹਲਾ ਪਿੰਡ 'ਚ ਹੋਏ ਗੋਲੀਕਾਂਡ 'ਚ ਜ਼ਖਮੀ ਹੋਏ ਇਕ ਨੌਜਵਾਨ ਦੀ ਸਵੇਰੇ ਮੌਤ ਹੋ ਗਈ। ਇਸ 'ਤੇ ਗੁੱਸੇ 'ਚ ਆਏ ਲੋਕਾਂ ਨੇ ਅੰਮ੍ਰਿਤਸਰ ਦੇ ਰਤਨ ਸਿੰਘ ਚੌਕ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ। ਨਾਲ ਹੀ ਹਲਕੇ ਦੇ ਕਾਂਗਰਸੀ ਵਿਧਾਇਕ ਸੁਨੀਲ ਦੱਟੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਇੰਨਾ ਹੀ ਨਹੀਂ ਇਨਸਾਫ ਨਾ ਮਿਲਣ 'ਤੇ ਇਲਾਕੇ ਦੇ ਲੋਕਾਂ ਨੇ ਰਤਨ ਸਿੰਘ ਚੌਕ ਨੂੰ ਚਾਰੇ ਪਾਸੇ ਤੋਂ ਘੇਰ ਲਿਆ ਅਤੇ ਆਵਾਜਾਈ ਬੰਦ ਕਰ ਦਿੱਤੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ 2017 'ਚ ਆਸ਼ੂ ਦੀ ਚਾਰ ਨੌਜਵਾਨਾਂ ਨਾਲ ਲੜਾਈ ਹੋਈ ਸੀ ਅਤੇ ਉਸ ਦੇ ਬਾਅਦ ਉਲਟਾ ਆਸ਼ੂ 'ਤੇ ਮਾਮਲਾ ਦਰਜ ਕਰ ਲਿਆ ਗਿਆ ਅਤੇ ਇਸ ਤੋਂ ਬਾਅਦ ਜਦੋਂ ਆਸ਼ੂ ਰਿਹਾਅ ਹੋ ਕੇ ਵਾਪਸ ਆਇਆ ਤਾਂ ਉਸ 'ਤੇ ਦੁਬਾਰਾ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਨਾਲ ਆਸ਼ੂ ਦੀ ਮੌਤ ਹੋ ਗਈ।  

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਸਾਬਾ ਡੰਗਰ ਗੈਂਗ ਦੇ ਮੈਂਬਰਾਂ ਨੇ ਕੀਤਾ ਹੈ। ਪਰਿਵਾਰ ਨੇ ਦੋਸ਼ ਲਗਾਇਆ ਕਿ ਸਿਆਸੀ ਸ਼ਹਿ ਕਾਰਨ ਹੀ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਮਾਮਲੇ 'ਚ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।


Shyna

Content Editor

Related News