ਭੈਣ ਨੂੰ ਮਿਲ ਕੇ ਆ ਰਹੇ ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ

Sunday, Sep 22, 2019 - 09:38 AM (IST)

ਭੈਣ ਨੂੰ ਮਿਲ ਕੇ ਆ ਰਹੇ ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ

ਅੰਮ੍ਰਿਤਸਰ (ਸੰਜੀਵ) : ਥਾਣਾ ਤਰਸਿੱਕਾ ਦੇ ਪਿੰਡ ਜੱਬੋਵਾਲ 'ਚ ਆਪਣੀ ਭੈਣ ਨੂੰ ਮਿਲ ਕੇ ਵਾਪਸ ਆ ਰਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਪੁਲਸ ਨੇ ਉਸ ਦੀ ਲਾਸ਼ ਨੂੰ ਪਿੰਡ ਦੇ ਬਾਹਰ ਲਿੰਕ ਰੋਡ ਤੋਂ ਬਰਾਮਦ ਕੀਤਾ। ਮ੍ਰਿਤਕ ਦੀ ਪਛਾਣ ਰੇਸ਼ਮ ਸਿੰਘ ਦੇ ਰੂਪ 'ਚ ਹੋਈ ਹੈ। ਪੁਲਸ ਨੇ ਲਾਸ਼ ਕਬਜ਼ੇ 'ਚ ਲੈ 174 ਸੀ. ਆਰ. ਪੀ. ਸੀ. ਅਧੀਨ ਪੋਸਟਮਾਰਟਮ ਕਰਵਾ ਦਿੱਤਾ।

ਜਾਣਕਾਰੀ ਮੁਤਾਬਕ ਰੇਸ਼ਮ ਸਿੰਘ ਪਿੰਡ ਜੱਬੋਵਾਲ 'ਚ ਆਪਣੀ ਭੈਣ ਨੂੰ ਮਿਲਣ ਲਈ ਗਿਆ ਸੀ। ਰਾਤ ਨੂੰ ਇਹ ਕਹਿ ਕੇ ਘਰੋਂ ਨਿਕਲਿਆ ਕਿ ਉਹ ਜਾ ਰਿਹਾ ਹੈ ਅਤੇ ਵਾਪਸ ਨਹੀਂ ਆਇਆ। ਸਵੇਰੇ ਸੜਕ 'ਤੇ ਪਈ ਰੇਸ਼ਮ ਸਿੰਘ ਦੀ ਲਾਸ਼ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ। ਇਸ ਤੋਂ ਬਾਅਦ ਉਸ ਦੀ ਪਛਾਣ ਕਰਨ 'ਤੇ ਉਸ ਦੇ ਘਰਵਾਲਿਆਂ ਨੂੰ ਸੂਚਿਤ ਕੀਤਾ ਗਿਆ। ਮ੍ਰਿਤਕ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਿਆ ਹੈ। ਇਸ ਸਬੰਧੀ ਐੱਸ. ਆਈ. ਚਰਨਜੀਤ ਸਿੰਘ ਦਾ ਕਹਿਣਾ ਹੈ ਕਿ ਲਾਸ਼ ਨੂੰ ਕਬਜ਼ੇ 'ਚ ਲੈ ਪੋਸਟਮਾਰਟਮ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਨੌਜਵਾਨ ਦੀ ਮੌਤ ਦੇ ਕਾਰਣਾਂ ਦਾ ਖੁਲਾਸਾ ਪੋਸਟਮਾਰਟਮ ਦੀ ਰਿਪੋਰਟ ਉਪਰੰਤ ਹੀ ਹੋ ਸਕੇਗਾ।


author

Baljeet Kaur

Content Editor

Related News