ਨਸ਼ੇ ''ਚ ਧੁੱਤ ਨੌਜਵਾਨ ਦੇ ਸਿਰ ''ਚ ਮਾਰੀ ਰਾਡ
Monday, Mar 05, 2018 - 10:22 AM (IST)

ਅੰਮ੍ਰਿਤਸਰ (ਅਰੁਣ) - ਸ਼ਰਾਬ ਦੇ ਨਸ਼ੇ 'ਚ ਧੁੱਤ ਇਕ ਵਿਅਕਤੀ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੇ ਦੌੜੇ ਮੁਲਜ਼ਮ ਖਿਲਾਫ ਕਾਰਵਾਈ ਕਰਦਿਆਂ ਥਾਣਾ ਰਾਮਬਾਗ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਗੁਰੂ ਨਾਨਕ ਦੇਵ ਹਸਪਤਾਲ 'ਚ ਇਲਾਜ ਅਧੀਨ ਰਾਜ ਕੁਮਾਰ ਦੀ ਸ਼ਿਕਾਇਤ 'ਤੇ ਉਸ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੇ ਜ਼ਖਮੀ ਕਰ ਕੇ ਦੌੜੇ ਮੁਲਜ਼ਮ ਜਤਿੰਦਰ ਸਿੰਘ ਸੋਨੂੰ ਪੁੱਤਰ ਕਰਨੈਲ ਸਿੰਘ ਵਾਸੀ ਨਵੀਂ ਆਬਾਦੀ ਵੇਰਕਾ ਦੀ ਪੁਲਸ ਭਾਲ ਕਰ ਰਹੀ ਹੈ। ਇਕ ਹੋਰ ਮਾਮਲੇ 'ਚ ਜਤਿੰਦਰ ਸਿੰਘ ਦੀ ਸ਼ਿਕਾਇਤ 'ਤੇ ਉਸ ਦੀ ਫੈਕਟਰੀ 'ਚ ਦਾਖਲ ਹੋ ਕੇ ਸੱਟਾਂ ਮਾਰ ਕੇ ਦੌੜੇ ਮੁਲਜ਼ਮ ਅਮਨਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਨਿਊ ਗੁਰਨਾਮ ਨਗਰ ਸੁਲਤਾਨਵਿੰਡ ਰੋਡ ਤੇ ਉਸ ਦੇ 3 ਹੋਰ ਅਣਪਛਾਤੇ ਸਾਥੀਆਂ ਖਿਲਾਫ ਕਾਰਵਾਈ ਕਰਦਿਆਂ ਥਾਣਾ ਬੀ-ਡਵੀਜ਼ਨ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।