ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ

Tuesday, Jun 23, 2020 - 01:52 PM (IST)

ਅੰਮ੍ਰਿਤਸਰ ''ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅੰਮਿ੍ਰਤਸਰ (ਸੁਮਿਤ ਖੰਨਾ) : ਅੰਮਿ੍ਰਤਸਰ ’ਚ ਬੋਹੜ੍ਹੀ ਸਾਹਿਬ ਨੇੜੇ ਇਕ ਪਲਾਂਟ ’ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋਂ : ਅੰਮ੍ਰਿਤਸਰ 'ਚ ਕਹਿਰ ਵਰ੍ਹਾ ਰਿਹੈ ਕੋਰੋਨਾ, 32ਵੇਂ ਮਰੀਜ਼ ਨੇ ਤੋੜਿਆ ਦਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਨੇ ਦੱਸਿਆ ਕਿ ਇਲਾਕਾ ਬੋਹੜ੍ਹੀ ਸਾਹਿਬ ਨੇੜੇ ਤਾਲਾਬੰਦੀ ਤੋਂ ਪਹਿਲਾਂ ਮੇਲਾ ਲੱਗਾ ਸੀ, ਜਿਸ ਕਾਰਨ ਪੰਘੂੜੇ ਹੁਣ ਵੀ ਉਥੇ ਹੀ ਪਏ ਹੋਏ ਹਨ। ਇਨ੍ਹਾਂ ਪੰਘੂੜਿਆਂ ਦੀ ਰਾਖੀ ਕਰਨ ਲਈ ਤਿੰਨ ਨੌਜਵਾਨ ਦਿਨ-ਰਾਤ ਇਥੇ ਰਹਿੰਦੇ ਸਨ, ਜਿਨ੍ਹਾਂ ’ਚੋਂ ਇਕ ਦੀ ਇਥੋਂ ਅੱਜ ਸਵੇਰੇ ਲਾਸ਼ ਬਰਾਮਦ ਹੋਈ, ਜਿਸ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹੋਇਆ ਸਨ ਅਤੇ ਲਾਸ਼ ਕੋਲੋਂ ਸ਼ਰਾਬ ਦੀ ਬੋਤਲ ਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਿ੍ਰਤਕ ਦੀ ਪਛਾਣ ਅਜੇ ਕੁਮਾਰ ਵਾਸੀ ਕਾਦੀਆਂ ਵਜੋਂ ਹੋਈ ਹੈ ਜਦਕਿ ਉਸ ਦੇ ਦੋ ਅਜੇ ਸਾਥੀ ਫਰਾਰ ਹਨ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋਂ : ਸ਼ਰਾਬ ਦੇ ਨਸ਼ੇ 'ਚ ਟੱਲੀ ਵਿਅਕਤੀ ਨੇ ਭਰਾ ਨੂੰ ਗੋਲੀਆਂ ਨਾਲ ਭੁੰਨ੍ਹਿਆ


author

Baljeet Kaur

Content Editor

Related News