ਮਾਮਲਾ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ, ਪੀੜਤ ਪਰਿਵਾਰਕ ਮੈਂਬਰਾਂ ਨੇ ਜੀ.ਐੱਨ.ਡੀ.ਯੂ. ਦੇ ਬਾਹਰ ਲਾਇਆ ਧਰਨਾ

Tuesday, Oct 06, 2020 - 02:06 PM (IST)

ਮਾਮਲਾ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ, ਪੀੜਤ ਪਰਿਵਾਰਕ ਮੈਂਬਰਾਂ ਨੇ ਜੀ.ਐੱਨ.ਡੀ.ਯੂ. ਦੇ ਬਾਹਰ ਲਾਇਆ ਧਰਨਾ

ਅੰਮ੍ਰਿਤਸਰ (ਸੁਮਿਤ ਖੰਨਾ): ਪੱਖੇ ਚੋਰੀ ਕਰਨ ਦਾ ਦੋਸ਼ ਲੱਗਣ ਤੋਂ ਬਾਅਦ ਖ਼ੁਦਕੁਸ਼ੀ ਕਰਨ ਵਾਲੇ ਹਰਪ੍ਰੀਤ ਸਿੰਘ ਦੀ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਇਸ ਮਾਮਲੇ 'ਚ ਹੁਣ ਪੀੜਤ ਪਰਿਵਾਰ ਵਲੋਂ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਧਰਨਾ ਦਿੱਤਾ ਗਿਆ ਤੇ ਕਾਰਵਾਈ ਦੀ ਮੰਗ ਕੀਤੀ ਗਈ। ਦਰਅਸਲ ਯੂਨੀਵਰਸਿਟੀ ਦੇ ਅੰਦਰ ਕੰਮ ਕਰ ਰਹੇ ਹਰਪ੍ਰੀਤ ਸਿੰਘ 'ਤੇ ਦੋਸ਼ ਲੱਗਾ ਸੀ ਕਿ ਉਸ ਨੇ ਪੱਖਾ ਚੋਰੀ ਕੀਤਾ ਹੈ। ਇਹ ਮਾਮਲਾ ਇਥੇ ਹੀ ਖ਼ਤਮ ਨਹੀਂ ਹੋਇਆ ਉਸ ਦੀ ਇਕ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਵੀ ਕਰ ਦਿੱਤੀ ਗਈ, ਜਿਸ ਕਾਰਨ ਉਹ ਬਹੁਤ ਜ਼ਿਆਦਾ ਪਰੇਸ਼ਾਨ ਹੋ ਗਿਆ ਸੀ। ਇਸ ਕਾਰਨ ਉਸ ਨੂੰ ਜੇਲ ਭੇਜ ਦਿੱਤਾ ਗਿਆ ਤੇ ਜਦੋਂ ਉਹ ਜ਼ਮਾਨਤ 'ਤੇ ਬਾਹਰ ਆਇਆ ਤਾਂ ਉਸ ਨੇ ਖ਼ੁਦਕੁਸ਼ੀ ਕਰ ਲਈ। 

ਇਹ ਵੀ ਪੜ੍ਹੋ :  ਸ਼ਰਮਨਾਕ: ਨਾਬਾਲਗਾ ਕੁੜੀ ਨੂੰ ਅਗਵਾ ਕਰਕੇ ਦਰਿੰਦਿਆਂ ਨੇ ਬਣਾਇਆ ਹਵਸ ਦਾ ਸ਼ਿਕਾਰ

ਇਸ ਦੌਰਾਨ ਪੀੜਤ ਪਰਿਵਾਰ ਸਮੇਤ ਕਾਂਗਰਸੀ ਕੌਂਸਲਰ ਨੇ ਵੀ ਆਪਣੀ ਸਰਕਾਰ ਖ਼ਿਲਾਫ਼ ਧਰਨਾ ਲਗਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਯੂਨੀਵਰਸਿਟੀ ਦੇ ਅੰਦਰ ਜੰਗਲਰਾਜ ਚੱਲ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਲੋਕਾਂ ਦਾ ਜਿਊਣਾ ਮੁਸ਼ਕਲ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਹਰਪ੍ਰੀਤ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਹੋਵੇਗੀ ਉਦੋਂ ਤੱਕ ਉਹ ਇਹ ਧਰਨਾ ਜਾਰੀ ਰੱਖਣਗੇ। 

ਇਹ ਵੀ ਪੜ੍ਹੋ : ਦਰਦਨਾਕ : ਬਿਆਸ ਦਰਿਆ ਪੁਲ 'ਤੇ ਸੜਕ ਹਾਦਸੇ ਦੌਰਾਨ 40 ਫੁੱਟ ਹੇਠਾਂ ਡਿੱਗੀ ਔਰਤ (ਤਸਵੀਰਾਂ)


author

Baljeet Kaur

Content Editor

Related News