ਕੁੜੀ ਨੂੰ ਛੇੜਨ ਦੇ ਮਾਮਲੇ ''ਚ ਨੌਜਵਾਨ ਨੂੰ ਨੰਗਾ ਕਰਕੇ ਕੁੱਟਿਆ, ਵੀਡੀਓ ਵਾਇਰਲ

11/20/2019 4:08:38 PM

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਇਕ ਕੁੜੀ ਨੂੰ ਛੇੜਨ ਦੇ ਮਾਮਲੇ 'ਚ ਨੌਜਵਾਨ ਨੂੰ ਕੁਝ ਲੋਕਾਂ ਵਲੋਂ ਨੰਗਾ ਕਰਕੇ ਬੇਰਹਿਮੀ ਨਾਲ ਕੁੱਟਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਫਿਲਹਾਲ ਇਸ ਮਾਮਲੇ 'ਚ ਪੁਲਸ ਵਲੋਂ ਕੋਈ ਵੀ ਬਿਆਨ ਨਹੀਂ ਦਿੱਤਾ ਗਿਆ। ਇਹ ਵੀਡੀਓ ਚਾਟੀਵਿੰਡ ਇਲਾਕੇ ਦੀ ਦੱਸੀ ਜਾ ਰਹੀ ਹੈ।ਇਸ ਮਾਮਲੇ ਸਬੰਧੀ ਜਦੋਂ ਮੀਡੀਆ ਵਲੋਂ ਪੁਲਸ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਕੋਲ ਕੋਈ ਸ਼ਿਕਾਇਤ ਨਹੀਂ ਆਈ ਹੈ। ਦੂਜੇ ਪਾਸੇ ਇਸ ਮਾਮਲੇ ਸਬੰਧੀ ਬੋਲਦਿਆਂ ਕਾਂਗਰਸੀ ਨੇਤਾ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਸ ਸਬੰਧੀ ਕਾਰਵਾਈ ਲਈ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਗਏ ਹਨ ਕਿਉਂਕਿ ਇਸ ਤਰ੍ਹਾਂ ਕਾਨੂੰਨ ਨੂੰ ਆਪਣੇ ਹੱਥ 'ਚ ਲੈਣਾ ਗਲਤ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ ਪਰ ਜੋ ਵੀ ਉਸ ਨਾਲ ਕੀਤਾ ਗਿਆ ਹੈ ਬਹੁਤ ਗਲਤ ਹੈ ਤੇ ਇਸ 'ਤੇ ਕਾਰਵਾਈ ਜਰੂਰ ਕੀਤੀ ਜਾਵੇਗੀ।

Baljeet Kaur

This news is Content Editor Baljeet Kaur