ਮਹਿੰਗਾਈ ਖਿਲਾਫ ਯੂਥ ਕਾਂਗਰਸ ਤੇ NSUI ਨੇ ਕੀਤਾ ਪ੍ਰਦਰਸ਼ਨ

Wednesday, Jan 15, 2020 - 03:25 PM (IST)

ਮਹਿੰਗਾਈ ਖਿਲਾਫ ਯੂਥ ਕਾਂਗਰਸ ਤੇ NSUI ਨੇ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ (ਗੁਰਪ੍ਰੀਤ) : ਲਗਾਤਾਰ ਵੱਧਦੀ ਜਾ ਰਹੀ ਮਹਿੰਗਾਈ ਨੂੰ ਲੈ ਕੇ ਅੰਮ੍ਰਿਤਸਰ 'ਚ ਯੂਥ ਕਾਂਗਰਸ ਅਤੇ NSUI ਨੇ ਇਕਜੁੱਟ ਹੋ ਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। NSUI ਦੇ ਪ੍ਰਧਾਨ ਅਕਸ਼ੈ ਸ਼ਰਮਾ ਅਤੇ ਕੌਸਲਰ ਵਿਕਾਸ ਸੋਨੀ ਨੇ ਹਜ਼ਾਰਾਂ ਵਰਕਰਾਂ ਨਾਲ ਮਿਲ ਕੇ ਮੋਦੀ ਸਰਕਾਰ ਖਿਲਾਫ ਅਰਥੀ ਫੂਕ ਕੇ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਐੱਨ.ਐੱਸ.ਯੂ. ਦੇ ਪ੍ਰਧਾਨ ਅਕਸ਼ੈ ਸ਼ਰਮਾ ਨੇ ਕਿਹਾ ਕਿ ਵੱਧ ਰਹੀ ਮਹਿੰਗਾਈ ਕਾਰਨ ਲੋਕਾਂ ਦੇ ਘਰਾਂ ਦਾ ਬਜਟ ਵਿਗੜ ਗਿਆ ਹੈ। ਇਸ ਨਾਲ ਸਭ ਤੋਂ ਵੱਧ ਅਸਰ ਗਰੀਬ ਅਤੇ ਮੱਧ ਸ਼੍ਰੇਣੀ ਦੇ ਲੋਕਾਂ 'ਤੇ ਪੈ ਰਿਹਾ ਹੈ। ਕੇਂਦਰ ਤੇ ਸੂਬਾ ਸਰਕਾਰ ਵੱਧ ਰਹੀ ਮਹਿੰਗਾਈ ਨੂੰ ਰੋਕਣ 'ਚ ਪੂਰੀ ਤਰ੍ਹਾਂ ਫੇਲ ਸਾਬਿਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਤੋਂ ਜਲਦ ਵੱਧ ਰਹੀ ਮਹਿੰਗਾਈ 'ਤੇ ਨਕੇਲ ਕੱਸਣ ਲਈ ਠੋਸ ਕਦਮ ਨਾ ਚੁੱਕੇ ਗਏ ਤਾਂ ਪੂਰੇ ਸੂਬੇ 'ਚ ਯੂਥ ਕਾਂਗਰਸ ਸੜਕਾਂ 'ਤੇ ਕੇ ਪ੍ਰਦਰਸ਼ਨ ਕਰੇਗਾ।


author

Baljeet Kaur

Content Editor

Related News