ਮਾਨਵ ਅਧਿਕਾਰ ਸੰਘਰਸ਼ ਕਮੇਟੀ ਇੰਡੀਆ ਨੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
Tuesday, Jan 29, 2019 - 10:32 AM (IST)

ਅੰਮ੍ਰਿਤਸਰ (ਅਗਨੀਹੋਤਰੀ)-ਛੇਹਰਟਾ ਸਥਿਤ ਸਤਿ ਕਰਤਾਰ ਨਗਰ ਵਿਖੇ ਸਰਬੱਤ ਦੇ ਭਲੇ ਲਈ ਮਾਨਵ ਅਧਿਕਾਰ ਸੰਘਰਸ਼ ਕਮੇਟੀ ਇੰਡੀਆ ਵੱਲੋਂ ਵਪਾਰ ਸੈੱਲ ਦੇ ਜ਼ਿਲਾ ਉਪ ਪ੍ਰਧਾਨ ਵਿਕਾਸ ਭੱਲਾ ਦੇ ਗ੍ਰਹਿ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ, ਜਿਸ ਵਿਚ ਪੰਜਾਬ ਪ੍ਰਧਾਨ ਡਾ. ਹਰੀਸ਼ ਕੁਮਾਰ ਹੀਰਾ ਨੇ ਉਚੇਚੇ ਤੌਰ ’ਤੇ ਸ਼ਿਕਰਤ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ’ਚ ਨਤਮਸਤਕ ਹੋ ਕੇ ਸੰਗਤਾਂ ਦੇ ਦਰਸ਼ਨ ਕੀਤੇ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਕੀਰਤਨੀ ਜਥੇ ਵੱਲੋਂ ਆਈਆਂ ਸੰਗਤਾਂ ਨੂੰ ਗੁਰੂ ਜੱਸ ਸੁਣਾਕੇ ਨਿਹਾਲ ਕੀਤਾ ਗਿਆ। ਇਸ ਮੌਕੇ ਬਖਸ਼ਿੰਦਰ ਸਿੰਘ ਬਿੱਲਾ, ਅਸ਼ਵਨੀ ਭੱਲਾ, ਗੁਰਦੇਵ ਸਿੰਘ, ਜਗੀਰ ਸਿੰਘ, ਸੋਦਾਗਰ ਸਿੰਘ, ਜਗਵੰਤ ਸਿੰਘ ਸੋਹਲ, ਗੋਰਵ, ਰਮਨ ਕੁਮਾਰ, ਅਸ਼ਵਨੀ ਸ਼ਰਮਾ, ਹਰਵਿੰਦਰ ਸਿੰਘ, ਜਤਿੰਦਰ ਸਿੰਘ, ਤਰਸੇਮ ਸਿੰਘ, ਗੁਰਚਰਨ ਸਿੰਘ, ਕੈਪਟਨ ਰਘੁਬੀਰ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ’ਚ ਸੰਗਤ ਹਾਜ਼ਰ ਸੀ।