ਲੋਕਾਂ ਵੱਲੋਂ ਵਿਭਾਗ ਵਿਰੁੱਧ ਨਾਅਰੇਬਾਜ਼ੀ

Tuesday, Jan 29, 2019 - 10:32 AM (IST)

ਲੋਕਾਂ ਵੱਲੋਂ ਵਿਭਾਗ ਵਿਰੁੱਧ ਨਾਅਰੇਬਾਜ਼ੀ
ਅੰਮ੍ਰਿਤਸਰ (ਬਲਜੀਤ)-ਪੰਜਾਬ ਰਾਜ ਬਿਜਲੀ ਪਾਵਰਕਾਮ ਦੇ ਅਧਿਕਾਰੀਆਂ ਖਿਲਾਫ ਉਸ ਵੇਲੇ ਗੁੱਸਾ ਭਡ਼ਕ ਗਿਆ ਜਦ ਬਿਜਲੀ ਵਿਭਾਗ ਦੇ ਕਰਮਚਾਰੀਆਂ ਦੀ ਟੀਮ ਬਿਜਲੀ ਮੀਟਰ ਘਰੋਂ ਬਾਹਰ ਕੱਢਣ ਲਈ ਪਿੰਡ ਵਿਚ ਦਾਖਲ ਹੋਈ। ਇਸ ਮੌਕੇ ਭਗਵਾਨ ਵਾਲਮੀਕਿ ਸੰਘਰਸ਼ ਦਲ ਮਾਝਾ ਜ਼ੋਨ ਦੇ ਪ੍ਰਧਾਨ ਕਸ਼ਮੀਰ ਸਿੰਘ ਟੋਨਾ, ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਕੋਟਲੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਇਕੱਤਰ ਹੋਏ ਪਿੰਡ ਵਾਸੀਆਂ ਨੇ ਕਿਹਾ ਕਿ ਬਿਜਲੀ ਵਿਭਾਗ ਵੱਲੋਂ ਬਿਜਲੀ ਮੀਟਰ ਘਰਾਂ ਤੋਂ ਬਾਹਰ ਕੱਢ ਦਿੱਤੇ ਗਏ ਸਨ ਜਦਕਿ ਹੁਣ ਨਵਾਂ ਫਰਮਾਨ ਜਾਰੀ ਕਰ ਦਿੱਤਾ ਗਿਆ ਕਿ ਬਿਜਲੀ ਮੀਟਰਾਂ ਨੂੰ ਦੂਰ ਪਿੱਲਰ ਬਕਸਿਆਂ ਵਿਚ ਫਿੱਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੀ ਇਹ ਸਕੀਮ ਭ੍ਰਿਸ਼ਟਾਚਾਰ ਨੂੰ ਬਡ਼੍ਹਾਵਾ ਦਿੰਦੀ ਹੈ ਅਤੇ ਆਮ ਵਰਗ ਦੇ ਲੋਕਾਂ ਨੂੰ ਨੁਕਸਾਨ ਉਠਾਉਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਬਿਜਲੀ ਮੀਟਰ ਘਰਾਂ ਦੇ ਬਾਹਰ ਪਿੱਲਰ ਬਕਸਿਆਂ ਵਿਚ ਸ਼ਿਫਟ ਨਹੀਂ ਕਰਨ ਦਿੱਤੇ ਜਾਣਗੇ। ਇਸ ਸਬੰਧੀ ਜੇ.ਈ. ਅਵਤਾਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਅਸੀਂ ਉੱਚ ਅਧਿਕਾਰੀਆਂ ਦੇ ਕਹਿਣ ਅਨੁਸਾਰ ਮੀਟਰ ਬਾਹਰ ਪਿੱਲਰ ਬਕਸਿਆਂ ਵਿਚ ਸ਼ਿਫਟ ਕਰਨ ਲਈ ਆਏ ਸੀ ਪਰ ਪਿੰਡ ਵਾਸੀਆਂ ਦੇ ਵਿਰੋਧ ਕਾਰਨ ਸਾਨੂੰ ਵਾਪਸ ਜਾਣਾ ਪਿਆ। ਇਸ ਸਮੇਂ ਹੋਰਨਾਂ ਤੋਂ ਇਲਾਵਾ ਗੁਰਦੇਵ ਸਿੰਘ, ਗੁਰਪ੍ਰੀਤ ਸਿੰਘ, ਹੀਰਾ ਸਿੰਘ, ਮੁਖਤਾਰ ਸਿੰਘ, ਅਮਰ ਸਿੰਘ, ਬਲਕਾਰ ਸਿੰਘ ਫੌਜੀ, ਸਾਬਕਾ ਸਰਪੰਚ ਬਿਕਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਸਮਿੰਦਰ ਸਿੰਘ, ਜੋਗਾ ਸਿੰਘ, ਅਜੈਬ ਸਿੰਘ, ਕਸ਼ਮੀਰ ਸਿੰਘ, ਬਲਬੀਰ ਸਿੰਘ, ਸਤਨਾਮ ਸਿੰਘ, ਪ੍ਰਿਤਪਾਲ ਸਿੰਘ, ਰਣਜੀਤ ਸਿੰਘ, ਪ੍ਰਗਟ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ।

Related News