ਉਜਵਲਾ ਸਕੀਮ ਤਹਿਤ ਲੋਡ਼ਵੰਦਾਂ ਨੂੰ ਗੈਸ ਸਿਲੰਡਰ ਵੰਡੇ
Thursday, Feb 14, 2019 - 04:35 AM (IST)
ਅੰਮ੍ਰਿਤਸਰ (ਫਰਿਆਦ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਸਰਪ੍ਰਸਤੀ ਹੇਠ ਸਰਹੱਦੀ ਹਲਕੇ ’ਚ ਕਰਵਾਏ ਜਾ ਰਹੇ ਲੋਕ ਭਲਾਈ ਕਾਰਜਾਂ ਤਹਿਤ ਜ਼ਿਲਾ ਕਾਂਗਰਸ ਦਿਹਾਤੀ ਦੇ ਜਨਰਲ ਸਕੱਤਰ ਤੇ ਯੂਥ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ’ਚ ਸਰਪੰਚ ਗੁਰਸ਼ਿੰਦਰ ਸਿੰਘ ਸੈਂਸਰਾ, ਸਰਪੰਚ ਹਰਪ੍ਰੀਤ ਸਿੰਘ ਸੈਂਸਰਾ ਪੱਤੀ ਦਾਓਕੇ ਵੱਲੋਂ ਉਜਵਲਾ ਸਕੀਮ ਅਧੀਨ ਲੋਡ਼ਵੰਦਾਂ ਨੂੰ ਗੈਸ ਸਿਲੰਡਰ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਬਤੌਰ ਮੁੱਖ ਮਹਿਮਾਨ ਪਹੁੰਚੇ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਸਾਬਕਾ ਅਕਾਲੀ-ਭਾਜਪਾ ਗਠਜੋਡ਼ ਸਰਕਾਰ ਦੇ ਤਾਨਾਸ਼ਾਹੀ ਰਾਜ ਤੇ ਖਜਾਨਾ ਲੁੱਟਣ ਦੀਆਂ ਨੀਤੀਆਂ ਕਾਰਨ ਆਰਥਿਕ ਤੌਰ ’ਤੇ ਤੰਗੀ ਭੋਗ ਰਹੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਲੋਕ ਭਲਾਈ ਕਾਰਜਾਂ ਤਹਿਤ ਸਕੀਮ-ਦਰ ਸਕੀਮ ਕੀਤਾ ਜਾ ਰਿਹਾ ਹੈ। ਇਸ ਮੌਕੇ ਪ੍ਰਦੀਪ ਮਹਿਲਾਂਵਾਲਾ, ਪੰਚ ਰਣਜੀਤ ਸਿੰਘ, ਪੰਚ ਤਰਸੇਮ ਸਿੰਘ, ਪੰਚ ਕੁਲਵਿੰਦਰ ਕੌਰ, ਨੰ.ਪ੍ਰਮਬੀਰ ਸਿੰਘ ਲਾਲੀ, ਨਰਿੰਦਰ ਸਿੰਘ, ਪ੍ਰਧਾਨ ਸਰਵਨ ਸਿੰਘ ਨਿਜਾਮਪੁਰਾ, ਸਮਿੱਤਰ ਸਿੰਘ, ਪ੍ਰਮਜੀਤ ਸਿੰਘ, ਨੰ. ਅਮਨਪ੍ਰੀਤ ਸਿੰਘ, ਅਜੀਤ ਸਿੰਘ, ਜਰਮਨਜੀਤ ਸਿੰਘ, ਤਰਲੋਚਨ ਰੰਧਾਵਾ, ਕੰਵਲਜੀਤ ਕੌਰ, ਸਰਦੂਲ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ।
