ਗੁ. ਪਲਾਹ ਸਾਹਿਬ ਵਿਖੇ ਕਰਵਾਇਆ ਧਾਰਮਿਕ ਸਮਾਗਮ

Sunday, Mar 03, 2019 - 03:52 AM (IST)

ਗੁ. ਪਲਾਹ ਸਾਹਿਬ ਵਿਖੇ ਕਰਵਾਇਆ ਧਾਰਮਿਕ ਸਮਾਗਮ
ਅੰਮ੍ਰਿਤਸਰ (ਸੂਰੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਪਲਾਹ ਸਾਹਿਬ ਸਾਹਮਣੇ ਪੁਰਾਣੀ ਜੇਲ ਗੁੰਮਟਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੇਵਕ ਜਥਾ ਇਸ਼ਨਾਨ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ਼ਰਧਾ ਤੇ ਧੂਮਧਾਮ ਨਾਲ ਕਰਵਾਇਆ ਗਿਆ, ਜਿਸ ਵਿਚ ਰਾਗੀਆਂ ਤੇ ਕਥਾਕਾਰਾਂ ਨੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋਡ਼ਿਆ। ਬਾਹਰੋਂ ਆਈਆਂ ਸੰਗਤਾਂ ਅਤੇ ਵਿਸ਼ੇਸ਼ ਤੌਰ ’ਤੇ ਸੇਵਾਵਾਂ ਨਿਭਾਉਣ ਵਾਲੀਆਂ ਸ਼ਖਸੀਅਤਾਂ ਆਦਿ ਨੂੰ ਸਨਮਾਨਿਤ ਕੀਤਾ ਗਿਆ। ਸਟੇਜ ਸੈਕਟਰੀ ਦੀ ਸੇਵਾ ਜਸਵਿੰਦਰ ਸਿੰਘ ਨੇ ਨਿਭਾਈ ਤੇ ਸੁਖਵਿੰਦਰ ਸਿੰਘ ਵਾਹਲਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਮੀਤ ਸਿੰਘ ਠੇਕੇਦਾਰ, ਅਮਰਜੀਤ ਸਿੰਘ ਠੇਕੇਦਾਰ, ਨਵਰੂਪ ਸਿੰਘ ਮਾਨ, ਗੁਰਚਰਨ ਸਿੰਘ ਦਸਮੇਸ਼ ਵੀਡੀਓ ਵਾਲੇ, ਬੀਬੀ ਪਰਮਜੀਤ ਕੌਰ ਆਦਿ ਹਾਜ਼ਰ ਸਨ।

Related News