ਬਦਲੇ ਜਾਣਗੇ ਕਈ ਪੋਲਿੰਗ ਬੂਥਾਂ ਦੇ ਨਾਂ

03/19/2019 4:17:36 AM

ਅੰਮ੍ਰਿਤਸਰ (ਨੀਰਜ)-ਅੈਡੀਸ਼ਨਲ ਜ਼ਿਲਾ ਚੋਣ ਅਧਿਕਾਰੀ ਅਤੇ ਏ.ਡੀ.ਸੀ. ਹਿਮਾਂਸ਼ੂ ਅਗਰਵਾਲ ਵੱਲੋਂ ਏ.ਆਰ.ਓਜ਼ ਅਤੇ ਮਾਨਤਾ ਪ੍ਰਾਪਤ ਰਾਜਨੀਤਕ ਦਲਾਂ ਦੇ ਪ੍ਰਤੀਨਿਧੀਆਂ ਨਾਲ ਬੈਠਕ ਕੀਤੀ ਗਈ ਜਿਸ ਵਿਚ ਕੁੱਝ ਵਿਧਾਨ ਸਭਾ ਹਲਕਿਆਂ ਦੇ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਅਤੇ ਨਾਂ ਬਦਲਣ ਸਬੰਧੀ ਗੱਲਬਾਤ ਕੀਤੀ ਗਈ। ਅਗਰਵਾਲ ਨੇ ਦੱਸਿਆ ਕਿ ਅਜਨਾਲਾ, ਅੰਮ੍ਰਿਤਸਰ ਉੱਤਰੀ, ਅੰਮ੍ਰਿਤਸਰ ਕੇਂਦਰੀ ਅਤੇ ਅਟਾਰੀ ਦੇ ਕੁੱਝ ਪੋਲਿੰਗ ਬੂਥਾਂ ਦੇ ਨਾਂ ਬਦਲਣ ਸਬੰਧੀ ਪ੍ਰਸਤਾਵ ਮਿਲਿਆ ਸੀ ਜਿਸ ਨੂੰ ਮੁੱਖ ਚੋਣ ਅਧਿਕਾਰੀ ਦੇ ਕੋਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਕਰਨ ਲਈ ਸਵੀਪ ਮੁਹਿੰਮ ਚਲਾਈ ਜਾ ਰਹੀ ਹੈ ਸਾਰੇ ਰਾਜਨੀਤਕ ਦਲਾਂ ਨੂੰ ਵੀ ਚਾਹੀਦਾ ਹੈ ਕਿ ਉਹ ਕੋਡ ਆਫ ਕੰਡਕਟ ਦਾ ਸਖਤੀ ਨਾਲ ਪਾਲਣ ਕਰਨ ਕਿਸੇ ਵੀ ਸਰਕਾਰੀ ਜਾਂ ਗੈਰ-ਸਰਕਾਰੀ ਇਮਾਰਤ ’ਤੇ ਪੋਸਟਰ ਜਾਂ ਬੈਨਰ ਲਾਉਣ ਤੋਂ ਪਹਿਲਾਂ ਉਸ ਦੇ ਮਾਲਕ ਤੋਂ ਆਗਿਆ ਲਈ ਜਾਵੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਸਬੰਧੀ ਟੋਲ ਫ੍ਰੀ ਨੰਬਰ 1950 ’ਤੇ ਸੰਪਰਕ ਕੀਤਾ ਜਾਵੇ ।

Related News