‘ਆਪ’ ਦੇ ਹਰਜਿੰਦਰ ਸਿੰਘ ਕਾਕਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
Monday, Apr 08, 2019 - 04:18 AM (IST)

ਅੰਮ੍ਰਿਤਸਰ (ਅਣਜਾਣ)-ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਤੋਂ ਲੋਕ ਸਭਾ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਨਾਲ ਜ਼ਿਲਾ ਪ੍ਰਧਾਨ ਅਸ਼ੋਕ ਤਲਵਾਡ਼ ਵੀ ਦਰਸ਼ਨਾਂ ਲਈ ਆਏ। ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਾਕਾ ਨੇ ਕਿਹਾ ਕਿ ਗੁਰੂ ਨਗਰੀ ਨੂੰ ਵਸਾਉਣ ਵਾਲੇ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਨ ਲਈ ਆਇਆ ਹਾਂ, ਜਿਨ੍ਹਾਂ ਮੇਰੇ ਸਿਰ ’ਤੇ ਹੱਥ ਰੱਖਿਆ। ਮੈਂ ਇਥੇ ਆਪਣੀ ਕਾਮਯਾਬੀ ਲਈ ਅਰਦਾਸ ਕਰਨ ਆਇਆ ਹਾਂ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਸਮੁੱਚੀ ਪਾਰਟੀ ਦਾ ਦਿਲੋਂ ਧੰਨਵਾਦੀ ਹਾਂ, ਜਿਨ੍ਹਾਂ ਮੇਰੇ ’ਤੇ ਇਤਬਾਰ ਕਰ ਕੇ ਮੈਨੂੰ ਫਿਰੋਜ਼ਪੁਰ ਤੋਂ ਲੋਕ ਸਭਾ ਦੀ ਸੀਟ ਲਈ ਉਮੀਦਵਾਰ ਚੁਣਿਆ। ਮੈਂ ਪਾਰਟੀ ਦੀਆਂ ਉਮੀਦਾਂ ’ਤੇ ਖਰਾ ਉੱਤਰਾਂਗਾ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਉਮੀਦਵਾਰ ਚਾਹੇ ਕਿਸੇ ਵੀ ਪਾਰਟੀ ਦਾ ਹੋਵੇ, ਮੈਂ ਉਸ ਨਾਲ ਮੁਕਾਬਲਾ ਕਰ ਕੇ ਜਿੱਤਾਂਗਾ।