ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ

04/08/2019 4:19:11 AM

ਅੰਮ੍ਰਿਤਸਰ (ਸਰਬਜੀਤ)- ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਪ੍ਰਿੰਸੀਪਲ ਰਮਾ ਮਹਾਜਨ ਦੀ ਰਹਿਨੁਮਾਈ ਵਿਚ ਕਰਵਾਇਆ ਗਿਆ। ਸਕੂਲ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਇੰਸਪੈਕਟਰ ਪਰਮਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਣੂ ਕਰਵਾਇਆ। ਉਨ੍ਹਾਂ ਮੋਟਰ ਵਹੀਕਲ ਐਕਟ ਸਬੰਧੀ ਅਤੇ ਐਕਸੀਡੈਂਟਾਂ ਤੋਂ ਬਚਣ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਤੇਜ਼ ਰਫਤਾਰ, ਗਲਤ ਢੰਗ ਨਾਲ ਡਰਾਈਵਿੰਗ, ਟਰੀਪਲ ਰਾਈਡਿੰਗ, ਘੱਟ ਉਮਰ ’ਚ ਡਰਾਈਵਿੰਗ ਨਾ ਕਰਨ ਸਲਾਹ ਦਿੱਤੀ। ਇਸ ਦੌਰਾਨ ਸਬ ਇੰਸਪੈਕਟਰ ਪ੍ਰਵੀਨ ਕੁਮਾਰ ਨੇ ਬੱਚਿਆਂ ਨੂੰ ਸਾਂਝ ਕੇਂਦਰ ਵਿਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਤੋਂ ਇਲਾਵਾ ਨਸ਼ਿਆ ਤੋਂ ਬਚਣ ਦੇ ਸੁਝਾਅ ਵੀ ਦਿੱਤੇ ਅਤੇ ਮੈਡਮ ਅਵਨੀਤ ਨੇ ਬੱਚਿਆਂ ਨੂੰ ਮੁਫਤ ਕਾਨੂੰੂਨੀ ਸੇਵਾਵਾਂ ਤੇ ਆਮ ਪਬਲਿਕ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਵਧੇਰੇ ਜਾਣਕਾਰੀ ਦਿੱਤੀ। ਇਸ ਮੌਕੇ ਇੰਸਪੈਕਟਰ ਪ੍ਰਸ਼ੋਤਮ ਸਿੰਘ, ਵਨੀਤਾ ਸਿੰਘ, ਸਰਬਜੀਤ ਕੌਰ, ਕੰਵਲਜੀਤ ਸਿੰਘ, ਵੀਨਾ ਸ਼ਰਮਾ, ਦੀਪਿਕਾ, ਹਰਪ੍ਰੀਤ ਕੌਰ ਹਾਜ਼ਰ ਸਨ। 0