ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਦਾ ਮੁੱਢ ਬੰਨ੍ਹਿਆ : ਸੱਚਰ

04/14/2019 5:02:27 AM

ਅੰਮ੍ਰਿਤਸਰ (ਵਾਲੀਆ)-ਅੱਜ 100 ਸਾਲ ਪੂਰੇ ਹੋਣ ’ਤੇ ਜਲਿਆਂਵਾਲਾ ਬਾਗ ਦੇ ਸਾਕੇ ਨੂੰ ਯਾਦ ਕਰਦਿਆਂ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਜਿਥੇ ਦੇਸ਼ਵਾਸੀਆਂ ਤੇ ਦੇਸ਼ ਦੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ, ਉਥੇ ਜ਼ਿਲਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਤੇ ਸ਼ਹਿਰੀ ਵੱਲੋਂ ਸ਼ਹੀਦਾਂ ਨੂੰ ਯਾਦ ਕਰਨ ਤੋਂ ਬਾਅਦ ਇਕ ਰੋਡ ਮਾਰਚ ਕਰ ਕੇ ਜ਼ਿਲਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਦਫਤਰ ਵਿਖੇ ਜ਼ਿਲਾ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਤੇ ਸ਼ਹਿਰੀ ਪ੍ਰਧਾਨ ਮੈਡਮ ਜਤਿੰਦਰ ਸੋਨੀਆ ਨੇ ਕਿਹਾ ਕਿ ਅੱਜ ਤੋਂ 100 ਸਾਲ ਪਹਿਲਾਂ 13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ ਵਿਖੇ ਹੋਏ ਸ਼ਾਂਤਮਈ ਪ੍ਰੋਗਰਾਮ ’ਚ ਨਿਹੱਥੇ ਲੋਕਾਂ ’ਤੇ ਜਨਰਲ ਡਾਇਰ ਨੇ ਗੋਲੀਆਂ ਦਾ ਮੀਂਹ ਵਰ੍ਹਾ ਕੇ ਮੌਤ ਦੇ ਘਾਟ ਉਤਾਰ ਦਿੱਤਾ, ਜਿਨ੍ਹਾਂ ’ਚ 400 ਦੇ ਕਰੀਬ ਲੋਕ ਸ਼ਹੀਦ ਹੋਏ ਤੇ 1200 ਦੇ ਕਰੀਬ ਗੰਭੀਰ ਜ਼ਖਮੀ ਹੋਏ।

Related News