ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਪ੍ਰਿੰਸੀਪਲ 'ਤੇ...
Sunday, May 31, 2026 - 06:13 PM (IST)
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਇੱਕ ਦਿਲ ਕੰਬਾਊ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 88 ਫੁੱਟ ਰੋਡ ਖੇਤਰ ਦੀ ਰਹਿਣ ਵਾਲੀ 12ਵੀਂ ਜਮਾਤ ਦੀ 17 ਸਾਲਾ ਵਿਦਿਆਰਥਣ ਅਮਜੋਤ ਕੌਰ ਨੇ ਸਕੂਲ ਫੀਸ ਦੇ ਦਬਾਅ ਅਤੇ ਕਥਿਤ ਮਾਨਸਿਕ ਪਰੇਸ਼ਾਨੀ ਕਾਰਨ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ। ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜਨ ਤੋਂ ਪਹਿਲਾਂ ਵਿਦਿਆਰਥਣ ਨੇ ਇੱਕ ਵੀਡੀਓ ਬਣਾਈ ਸੀ, ਜਿਸ ਵਿੱਚ ਉਸਨੇ ਸਕੂਲ ਪ੍ਰਬੰਧਕਾਂ 'ਤੇ ਗੰਭੀਰ ਦੋਸ਼ ਲਗਾਉਂਦਿਆਂ ਇਨਸਾਫ਼ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ: 40 ਸਰਹੱਦੀ ਪਿੰਡਾਂ 'ਤੇ ਮੁੜ ਹੜ੍ਹਾਂ ਦਾ ਖ਼ਤਰਾ, ਰਾਵੀ ਦੇ ਧੁੱਸੀ ਬੰਨ੍ਹ ਦਾ ਕੰਮ ਅਧੂਰਾ
ਮ੍ਰਿਤਕਾ ਅਮਜੋਤ ਕੌਰ ਨੇ ਮਰਨ ਤੋਂ ਪਹਿਲਾਂ ਬਣਾਈ ਵੀਡੀਓ ਵਿੱਚ ਕਿਹਾ ਕਿ ਉਸਨੂੰ ਸਕੂਲ ਫੀਸ ਲਈ ਬਹੁਤ ਜ਼ਿਆਦਾ ਮਾਨਸਿਕ ਤੌਰ 'ਤੇ ਪ੍ਰੇਸ਼ਾਨ (ਟਾਰਚਰ) ਕੀਤਾ ਗਿਆ। ਉਸਨੇ ਦੱਸਿਆ ਕਿ 11 ਮਈ ਨੂੰ ਉਸਨੂੰ ਸਕੂਲ ਬੁਲਾਇਆ ਗਿਆ ਸੀ, ਜਿੱਥੇ ਪ੍ਰਿੰਸੀਪਲ ਉਸਨੂੰ ਇੱਕ ਵੱਖਰੇ ਕਮਰੇ ਵਿੱਚ ਲੈ ਗਈ। ਇਸ ਤੋਂ ਇਲਾਵਾ, ਉਸਨੂੰ ਕਲਾਸ ਦੇ ਵਟਸਐਪ ਗਰੁੱਪ ਵਿੱਚੋਂ ਵੀ ਹਟਾ ਦਿੱਤਾ ਗਿਆ ਸੀ। ਵਿਦਿਆਰਥਣ ਨੇ ਵੀਡੀਓ ਵਿੱਚ ਸਪੱਸ਼ਟ ਕਿਹਾ ਕਿ ਉਸਦੀ ਇਸ ਹਾਲਤ ਲਈ ਸਕੂਲ ਪ੍ਰਬੰਧਕ ਜ਼ਿੰਮੇਵਾਰ ਹਨ।
ਇਹ ਵੀ ਪੜ੍ਹੋ- ਬਾਬਾ ਫਰੀਦ ਯੂਨੀਵਰਸਿਟੀ ਦੇ ਹੋਸਟਲ ’ਚ ਨਰਸਿੰਗ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
ਪਰਿਵਾਰਕ ਮੈਂਬਰਾਂ ਅਨੁਸਾਰ ਅਮਜੋਤ ਦੀ ਸਕੂਲ ਫੀਸ ਦੇ ਕਰੀਬ 20 ਹਜ਼ਾਰ ਰੁਪਏ ਬਾਕੀ ਸਨ। ਮ੍ਰਿਤਕਾ ਦੀ ਮਾਸੀ ਸਰਬਜੀਤ ਕੌਰ ਨੇ ਦੋਸ਼ ਲਗਾਇਆ ਕਿ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਡੀ.ਡੀ.ਆਈ.ਐਸ. (DDIS) ਸਕੂਲ ਦੀ ਪ੍ਰਿੰਸੀਪਲ ਸ਼ਬਨਮ ਸ਼ਰਮਾ ਅਤੇ ਕਲਾਸ ਟੀਚਰ ਆਕਾਂਕਸ਼ਾ ਸ਼ਰਮਾ ਫੀਸ ਲਈ ਲਗਾਤਾਰ ਦਬਾਅ ਪਾ ਰਹੀਆਂ ਸਨ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਨੂੰ ਫੀਸ ਕਿਸ਼ਤਾਂ ਵਿੱਚ ਜਮ੍ਹਾਂ ਕਰਵਾਉਣ ਦੀ ਬੇਨਤੀ ਵੀ ਕੀਤੀ ਗਈ ਸੀ, ਪਰ ਉਹ ਨਹੀਂ ਮੰਨੇ। ਪੀੜਤ ਪਰਿਵਾਰ ਅਨੁਸਾਰ ਇਸ ਗੱਲ ਤੋਂ ਪਰੇਸ਼ਾਨ ਅਮਜੋਤ ਨੇ 22 ਮਈ ਨੂੰ ਸਕੂਲ ਤੋਂ ਪਰਤਣ ਮਗਰੋਂ ਜ਼ਹਿਰ ਖਾ ਲਿਆ ਸੀ ਅਤੇ 30 ਮਈ ਦੀ ਸ਼ਾਮ ਨੂੰ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਾਲਿਓ ਹੁਣ ਕੈਮਰੇ ਕੱਟਣਗੇ ਤੁਹਾਡੇ ਚਲਾਨ, DGP ਨੇ ਖੁਦ ਪਹੁੰਚ ਕੇ ਕੀਤਾ ਉਦਘਾਟਨ
ਪੁਲਸ ਚੌਕੀ ਵਿਜੇ ਨਗਰ ਦੇ ਏ.ਐਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਸਪਤਾਲ ਤੋਂ ਸੂਚਨਾ ਮਿਲੀ ਸੀ ਅਤੇ ਹੁਣ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਸਕੂਲ ਪ੍ਰਿੰਸੀਪਲ ਦਾ ਫੋਨ ਬੰਦ ਆ ਰਿਹਾ ਹੈ ਅਤੇ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ। ਅੱਜ 31 ਮਈ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
