ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)

Wednesday, Apr 27, 2022 - 07:10 PM (IST)

ਅੰਮ੍ਰਿਤਸਰ ’ਚ ਵੱਡੀ ਵਾਰਦਾਤ: 12ਵੀਂ ਜਮਾਤ ਦੇ ਵਿਦਿਆਰਥੀ ਦਾ ਗੋਲੀ ਮਾਰ ਕੀਤਾ ਕਤਲ, ਫੈਲੀ ਸਨਸਨੀ (ਤਸਵੀਰਾਂ)

ਅੰਮ੍ਰਿਤਸਰ (ਗੁਰਿੰਦਰ ਸਾਗਰ) : ਅੰਮ੍ਰਿਤਸਰ ਦੇ ਨੰਗਲੀ ਪਿੰਡ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਬਾਰ੍ਹਵੀਂ ਕਲਾਸ ’ਚ ਪੜ੍ਹਨ ਵਾਲੇ ਇੱਕ ਵਿਦਿਆਰਥੀ ਦਾ ਕੁਝ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮੁੰਡੇ ਦੀ ਮੌਤ ਦਾ ਪਤਾ ਲੱਗਣ ’ਤੇ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋ ਗਿਆ ਹੈ। ਪੀੜਤ ਪਰਿਵਾਰ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ

PunjabKesari

ਕਤਲ ਦੀ ਵਾਰਦਾਤ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ 12ਵੀਂ ਜਮਾਤ ’ਚ ਪੜ੍ਹਦਾ ਸੀ। ਪਰਿਵਾਰ ਨੇ ਦੱਸਿਆ ਕਿ ਬੀਤੇ ਦਿਨ ਨੌਜਵਾਨ ਆਪਣੇ ਦੋਸਤਾਂ ਨਾਲ ਘਰੋਂ ਗਿਆ ਹੋਇਆ ਸੀ ਅਤੇ ਪੂਰੀ ਰਾਤ ਘਰ ਵਾਪਸ ਨਹੀਂ ਆਇਆ, ਜਿਸ ਦੀ ਲਾਸ਼ ਸਵੇਰੇ ਬਰਾਮਦ ਹੋਈ। ਉਸ ਦਾ ਕਿਸੇ ਨੇ ਗੋਲੀ ਮਾਰ ਕੇ ਕਤਲ ਕੀਤਾ ਹੋਇਆ ਸੀ। ਪਰਿਵਾਰਿਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਸਕੂਲੋਂ ਬੰਕ ਮਾਰ ਕੇ ਨਹਿਰ ’ਚ ਨਹਾਉਣ ਗਏ 2 ਬੱਚੇ ਡੁੱਬੇ, ਤੀਜੇ ਨੂੰ ਲੋਕਾਂ ਨੇ ਬਚਾਇਆ

PunjabKesari

ਫਿਲਹਾਲ ਇਸ ਮਾਮਲੇ ਤੋਂ ਬਾਅਦ ਪਰਿਵਾਰ ’ਤੇ ਦੁਖਾਂ ਦਾ ਪਹਾੜ ਟੁੱਟ ਪਿਆ ਹੈ। ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਸ ਦਾ ਫੋਨ ਆਇਆ ਸੀ, ਜਿਸ ਦੀ ਜਾਣਕਾਰੀ ਮਿਲਦੇ ਸਾਰ ਹੀ ਉਹ ਨੌਜਵਾਨ ਦੇ ਪਰਿਵਾਰ ਨੂੰ ਆਪਣੇ ਨਾਲ ਲੈਕੇ ਘਟਨਾ ਸਥਾਨ ’ਤੇ ਪਹੁੰਚੇ। ਨੌਜਵਾਨ ਦੀ ਸ਼ਨਾਖਤ ਕਰਨ ਤੋਂ ਬਾਅਦ ਪੁਲਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਵੱਡੀ ਵਾਰਦਾਤ: ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ

PunjabKesari

ਇਸ ਮਾਮਲੇ ਨੂੰ ਲੈ ਕੇ ਪੁਲਸ ਨੇ ਕਿਹਾ ਕਿ ਉਨ੍ਹਾਂ ਨੇ ਮਾਮਲਾ ਦਰਜ ਕਰਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਬਿਆਨਾਂ ਦੇ ਆਧਾਰ ’ਤੇ ਇਕ ਸ਼ੱਕੀ ਨੂੰ ਹਿਰਾਸਤ ’ਚ ਲਿਆ ਹੈ, ਦੂਜੇ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਜੇਕਰ ਕੋਈ ਹੋਰ ਸ਼ਾਮਲ ਹੋਇਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

PunjabKesari

PunjabKesari


author

rajwinder kaur

Content Editor

Related News