ਜੈਕਾਰਿਆਂ ਦੀ ਗੂੰਜ 'ਚ 1303 ਸ਼ਰਧਾਲੂਆਂ ਦਾ ਜਥਾ ਪਾਕਿ ਲਈ ਰਵਾਨਾ
Tuesday, Nov 05, 2019 - 10:43 AM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਲਈ 1303 ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ 'ਚ ਅੱਜ ਰਵਾਨਾ ਹੋਇਆ ਹੈ। ਇਹ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵਾਘਾ ਸਰਹੱਦ ਰਾਹੀਂ ਪਾਕਿਸਤਾਨ ਜਾਣਗੇ ਅਤੇ 10 ਦਿਨਾਂ ਦੇ ਵੀਜ਼ੇ ਪਿੱਛੋਂ ਵਾਪਸ ਪਰਤਣਗੇ। ਇਸ ਦੌਰਾਨ ਵੱਡੀ ਹੈ ਕਿ ਪਾਕਿਸਤਾਨ 'ਚ ਹੋਣ ਵਾਲੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ 'ਚ ਵੀ ਇਹ ਜਥਾ ਸ਼ਿਰਕਤ ਕਰੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਜਥੇ ਨੂੰ ਰਵਾਨਾ ਕੀਤਾ।
ਇਥੇ ਦੱਸ ਦੇਈਏ ਕਿ ਪਾਕਿਸਤਾਨ ਲਈ 1700 ਤੋਂ ਵੀ ਵੱਧ ਵੀਜ਼ੇ ਪ੍ਰਾਪਤ ਹੋਏ ਸਨ ਜਿਨ੍ਹਾਂ ਚੋਂ 1303 ਲੋਕ ਪਾਕਿਸਤਾਨ ਜਾ ਰਹੇ ਹਨ ਜਦਕਿ 342 ਦੇ ਵੀਜ਼ੇ ਨਹੀਂ ਲੱਗ ਸ