ਵੱਡੀ ਖ਼ਬਰ : ਅੰਮ੍ਰਿਤਸਰ ਦੇਹਾਤੀ ਪੁਲਸ ਨੇ ਬਰਾਮਦ ਕੀਤੇ 2 ਹੈਂਡ ਗ੍ਰਨੇਡ ਤੇ 2 ਪਿਸਤੌਲ, 2 ਸ਼ੱਕੀ ਅੱਤਵਾਦੀ ਕਾਬੂ

Monday, Aug 16, 2021 - 03:53 PM (IST)

ਵੱਡੀ ਖ਼ਬਰ : ਅੰਮ੍ਰਿਤਸਰ ਦੇਹਾਤੀ ਪੁਲਸ ਨੇ ਬਰਾਮਦ ਕੀਤੇ 2 ਹੈਂਡ ਗ੍ਰਨੇਡ ਤੇ 2 ਪਿਸਤੌਲ, 2 ਸ਼ੱਕੀ ਅੱਤਵਾਦੀ ਕਾਬੂ

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਜ਼ਿਲ੍ਹੇ ’ਚ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਅੰਮ੍ਰਿਤਸਰ ਦੇਹਾਤੀ ਪੁਲਸ ਵਲੋਂ 2 ਹੈਂਡ ਗ੍ਰੇਨੇਡ, 2 ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ। ਪੁਲਸ ਨੇ ਹਥਿਆਰਾਂ ਦੇ ਨਾਲ 2 ਸ਼ੱਕੀ ਅੱਤਵਾਦੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਸ਼ੱਕੀ ਅੱਤਵਾਦੀਆਂ ਦੀ ਪਛਾਣ ਅਮ੍ਰਿਤਪਾਲ ਸਿੰਘ ਅਤੇ ਸ਼ਮੀ ਦੇ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਹਥਿਆਰ ਬਰਾਮਦ ਹੋਣ ਤੋਂ ਬਾਅਦ ਪੁਲਸ ਵਲੋਂ ਸਾਰੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਸਟੇਜਾਂ ਤੋਂ ਬੇਲਗਾਮ ਭਾਸ਼ਣ ਦੇਣ ਕਰਕੇ ਲੋਕਾਂ ਦੇ ਸਿਰ ਤੋਂ ਉਤਰਨ ਲੱਗਾ ‘ਨਵਜੋਤ ਸਿੱਧੂ’ ਦਾ ਜਾਦੂ

PunjabKesari

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿਸਤਾਨ ਅਧਾਰਿਤ ਫ਼ੌਜਾਂ ਵੱਲੋਂ ਸੂਬੇ ਨੂੰ ਵਧਦੇ ਅੱਤਵਾਦ ਦੇ ਖ਼ਤਰੇ ਦੀ ਚਿਤਾਵਨੀ ਦੇਣ ਤੋਂ ਕੁਝ ਦਿਨਾਂ ਬਾਅਦ ਪੰਜਾਬ ਪੁਲਸ ਨੇ ਐਤਵਾਰ ਰਾਤ ਨੂੰ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ, ਜੋ ਕਥਿਤ ਤੌਰ 'ਤੇ ਯੂ.ਕੇ. ਅਧਾਰਿਤ ਅੱਤਵਾਦੀ ਸੰਗਠਨ ਨਾਲ ਜੁੜੇ ਹੋਏ ਸਨ। ਪੁਲਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਹੈਂਡ ਗ੍ਰਨੇਡ, 1 ਪਿਸਤੌਲ (9 ਮਿਲੀਮੀਟਰ) ਸਮੇਤ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ।

ਪੜ੍ਹੋ ਇਹ ਵੀ ਖ਼ਬਰ - ਅਹਿਮ ਖ਼ਬਰ : ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੇ ਕਈ ਵੱਡੇ ਐਲਾਨ

PunjabKesari

ਡੀ.ਜੀ.ਪੀ. ਦਿਨਕਰ ਗੁਪਤਾ ਅਨੁਸਾਰ ਯੂ.ਕੇ. ਅਧਾਰਿਤ ਅੱਤਵਾਦੀ ਗੁਰਪ੍ਰੀਤ ਸਿੰਘ ਖਾਲਸਾ ਦੇ ਨਿਰਦੇਸ਼ਾਂ 'ਤੇ ਕੰਮ ਕਰਨ ਵਾਲੀ ਇਹ ਜੋੜੀ ਅੰਮ੍ਰਿਤਸਰ ਤੋਂ ਫੜੀ ਗਈ ਸੀ। ਉਸਨੂੰ ਸਰਹੱਦ ਪਾਰ ਤੋਂ ਭੇਜੇ ਗਏ ਹਥਿਆਰਾਂ ਦੀ ਖੇਪ ਨੂੰ ਮੁੜ ਪ੍ਰਾਪਤ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਖੇਪ ਕੁਝ ਦਿਨ ਪਹਿਲਾਂ ਅਟਾਰੀ-ਝਬਾਲ ਰੋਡ ਦੇ ਆਲੇ-ਦੁਆਲੇ ਸਰਹੱਦੀ ਖੇਤਰ ਵਿੱਚ ਭੇਜੀ ਗਈ ਸੀ।
 ਗੁਰਪ੍ਰੀਤ ਸਿੰਘ ਖਾਲਸਾ ਗੁਰਪ੍ਰੀਤ ਸ਼ਿੰਗਾਰ ਬੰਬ ਕਾਂਡ ਲੁਧਿਆਣਾ ਵਿੱਚ ਵੀ ਸ਼ਾਮਲ ਸੀ।

ਪੜ੍ਹੋ ਇਹ ਵੀ ਖ਼ਬਰ - ਰੇਲ ਯਾਤਰੀਆਂ ਲਈ ਖ਼ਾਸ ਖ਼ਬਰ : ਮੰਤਰਾਲਾ ਨੇ ਮਾਸਿਕ ਸੀਜ਼ਨ ਟਿਕਟ ਦੀ ਸਹੂਲਤ ਨੂੰ ਸ਼ੁਰੂ ਕਰਨ ਦਾ ਲਿਆ ਫ਼ੈਸਲਾ 

ਇਸ ਸਬੰਧੀ ਹੋਰ ਵੇਰਵੇ ਦਿੰਦੇ ਹੋਏ ਡੀ.ਜੀ.ਪੀ. ਨੇ ਕਿਹਾ ਕਿ ਪਾਕਿਸਤਾਨ ਆਈ.ਐੱਸ.ਆਈ. ਅਤੇ ਵਿਦੇਸ਼ਾਂ ਵਿੱਚ ਸਥਿਤ ਅੱਤਵਾਦੀ ਤੱਤਾਂ, ਜੋ ਆਈ.ਐੱਸ.ਆਈ. ਦੇ ਨਾਲ ਨੇੜਲੇ ਸਹਿਯੋਗ ਨਾਲ ਕੰਮ ਕਰ ਰਹੇ ਹਨ, ਦੀ ਆਜ਼ਾਦੀ ਦਿਵਸ ਜਾਂ ਭਾਰਤ ਵਿੱਚ ਹਮਲਾ ਕਰਨ ਦੀਆਂ ਯੋਜਨਾਵਾਂ ਨੂੰ ਅਸਫਲ ਕਰਨ ਲਈ ਪੰਜਾਬ ਪੁਲਸ ਨੇ ਸਰਹੱਦਾਂ 'ਤੇ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਸਨ। ਵਿਸ਼ੇਸ਼ ਸੁਰੱਖਿਆ ਚੌਕੀਆਂ ਸਥਾਪਤ ਕੀਤੀਆਂ ਗਈਆਂ ਸਨ।


author

rajwinder kaur

Content Editor

Related News