ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ

Thursday, Sep 24, 2026 - 08:47 AM (IST)

ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4 ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) - ਇਕ ਹਫ਼ਤੇ ਦੇ ਅੰਦਰ-ਅੰਦਰ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ. ਆਈ.) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 20 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਸਮੱਗਲਿੰਗ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੀ. ਆਈ. ਅੰਮ੍ਰਿਤਸਰ ਦੇ ਅਧਿਕਾਰੀਆਂ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰੋਹਨ ਵਾਸੀ ਬਾਬਾ ਜੀਵਨ ਸਿੰਘ ਕਲੋਨੀ (ਅੰਮ੍ਰਿਤਸਰ), ਦੀਪਕ ਬਖ਼ਸ਼ੀ ਵਾਸੀ ਪ੍ਰਤਾਪ ਬਾਜ਼ਾਰ (ਅੰਮ੍ਰਿਤਸਰ), ਰਿਸ਼ਭ ਕੁਮਾਰ ਵਾਸੀ ਗੋਲਡਨ ਐਵੀਨਿਊ (ਅੰਮ੍ਰਿਤਸਰ) ਤੇ ਈਸ਼ਾਨ ਬੇਦੀ ਵਾਸੀ ਨਿਊ ਰਣਜੀਤ ਪੁਰਾ (ਅੰਮ੍ਰਿਤਸਰ) ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਗ੍ਰੇਟਰ ਨੋਇਡਾ 'ਚ ਚੱਲਦੀ ਡਬਲ-ਡੈਕਰ ਬੱਸ ਨੂੰ ਲੱਗੀ ਭਿਆਨਕ ਅੱਗ, 9 ਯਾਤਰੀਆਂ ਦੀ ਮੌਤ

ਦੱਸ ਦੇਈਏ ਕਿ ਹੈਰੋਇਨ ਦੀ ਵੱਡੀ ਖੇਪ ਜ਼ਬਤ ਕਰਨ ਤੋਂ ਇਲਾਵਾ ਪੁਲਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਖੇਪਾਂ ਸਪਲਾਈ ਕਰਨ ਲਈ ਵਰਤੇ ਜਾ ਰਹੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ। ਇਸ ਤਾਜ਼ਾ ਬਰਾਮਦਗੀ ਨਾਲ ਸੀ. ਆਈ. ਅੰਮ੍ਰਿਤਸਰ ਨੇ ਮਹਿਜ਼ ਇਕ ਹਫ਼ਤੇ ’ਚ ਹੀ ਕੁੱਲ 74 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 27 ਕਿੱਲੋ, 10 ਕਿੱਲੋ ਤੇ 17 ਕਿੱਲੋ ਹੈਰੋਇਨ ਦੀਆਂ ਖੇਪਾਂ ਬਰਾਮਦ ਕੀਤੀਆਂ ਗਈਆਂ ਸਨ। ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਦੁਬਈ ਸਥਿਤ ਨਸ਼ਾ ਸਮੱਗਲਰ ਵੱਲੋਂ ਆਪਣੇ ਪੰਜਾਬ-ਆਧਾਰਤ ਕਾਰਕੁੰਨਾਂ ਤੇ ਵਿਦੇਸ਼ੀ ਸਮੱਗਲਰਾਂ ਦੇ ਤਾਲਮੇਲ ਨਾਲ ਚਲਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ : 'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ, ਭੈਣ-ਬੇਟੀਆਂ ਨੂੰ ਵੀ...', MLA ਸ਼ਰਮਾ ਦਾ ਵਿਵਾਦਪੂਰਨ ਬਿਆਨ

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦੀ ਸੀ. ਆਈ. ਟੀਮ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਦੁਬਈ-ਆਧਾਰਤ ਸਮੱਗਲਰ ਦੇ ਸਾਥੀਆਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਹੈਰੋਇਨ ਦੀ ਵੱਡੀ ਖੇਪ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਰਾਜਾਤਾਲ ਦੇ ਸਰਹੱਦੀ ਖੇਤਰ ਤੋਂ ਪ੍ਰਾਪਤ ਕੀਤੀ ਹੈ ਤੇ ਉਹ ਇਸ ਖੇਪ ਨੂੰ ਅੱਗੇ ਸਪਲਾਈ ਕਰਨ ਲਈ ਅੰਮ੍ਰਿਤਸਰ ਦੇ ਦਾਣਾ ਮੰਡੀ, ਸਤਲਾਣੀ ਸਾਹਿਬ ਗੁਰਦੁਆਰੇ ਨੇੜਲੇ ਇਲਾਕੇ ’ਚ ਆ ਰਹੇ ਹਨ। ਫੌਰੀ ਕਾਰਵਾਈ ਕਰਦਿਆਂ ਪੁਲਸ ਟੀਮ ਨੇ ਛਾਪੇਮਾਰੀ ਕੀਤੀ ਤੇ ਇਲਾਕੇ ਤੋਂ ਰੋਹਨ, ਦੀਪਕ ਬਖਸ਼ੀ, ਰਿਸ਼ਭ ਤੇ ਈਸ਼ਾਨ ਬੇਦੀ ਨੂੰ 20 ਕਿੱਲੋ ਹੈਰੋਇਨ ਸਮੇਤ ਕਾਬੂ ਕਰ ਲਿਆ। ਇਸ ਸਬੰਧੀ ਪੁਲਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਪਰਚਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਭਾਜਪਾ ਨੇ ਕੀਤਾ ਸੂਬਾ ਇੰਚਾਰਜਾਂ ਦਾ ਐਲਾਨ ! ਜਾਣੋ ਕਿਸ-ਕਿਸ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਇਕ ਹਫ਼ਤੇ ’ਚ ਚੌਥੀ ਵੱਡੀ ਬਰਾਮਦਗੀ
16 ਸਤੰਬਰ: 27 ਕਿੱਲੋ ਹੈਰੋਇਨ ਤੇ ਆਧੁਨਿਕ ਵਿਦੇਸ਼ੀ .30 ਬੋਰ ਪੀ.ਐਕਸ5 ਪਿਸਤੌਲ ਸਮੇਤ ਤਿੰਨ ਕਾਰਤੂਸਾਂ ਨਾਲ ਚਾਰ ਮੁਲਜ਼ਮ ਕਾਬੂ
18 ਸਤੰਬਰ: 10 ਕਿੱਲੋ ਹੈਰੋਇਨ ਨਾਲ ਇਕ ਮੁਲਜ਼ਮ ਗ੍ਰਿਫ਼ਤਾਰ
19 ਸਤੰਬਰ: 17 ਕਿੱਲੋ ਹੈਰੋਇਨ ਨਾਲ ਤਿੰਨ ਮੁਲਜ਼ਮ ਕਾਬੂ
23 ਸਤੰਬਰ: 20 ਕਿੱਲੋ ਹੈਰੋਇਨ ਨਾਲ ਚਾਰ ਮੁਲਜ਼ਮ ਗ੍ਰਿਫ਼ਤਾਰ

ਇਹ ਵੀ ਪੜ੍ਹੋ : ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ ਵਲੋਂ ਹੁਕਮ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News