ਅੰਮ੍ਰਿਤਸਰ 'ਚੋਂ 3 ਦਹਿਸ਼ਤਗਰਦ ਗ੍ਰਿਫਤਾਰ (ਵੀਡੀਓ)
Friday, Mar 15, 2019 - 04:57 PM (IST)
ਅੰਮ੍ਰਿਤਸਰ(ਸੰਜੀਵ, ਅਵਦੇਸ਼,ਸੁਮਿਤ)— ਪੰਜਾਬ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਨੇ ਤਿੰਨ ਦਹਿਸ਼ਤਗਰਦਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਮੁਲਜ਼ਮਾਂ ਦਾ ਨਾਂ ਬਲਜੀਤ ਸਿੰਘ, ਜਗਦੇਵ ਸਿੰਘ ਤੇ ਮਨਜੀਤ ਸਿੰਘ ਹੈ, ਜੋ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਸਨ। ਪੁਲਸ ਨੇ ਇਨ੍ਹਾਂ ਨੂੰ ਅੰਮ੍ਰਿਤਸਰ ਦੇ ਬੱਸ ਸਟੈਂਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਕੋਲੋਂ 2 ਪਿਸਟਲ ਬਰਾਮਦ ਹੋਏ ਹਨ। ਪੁਲਸ ਮੁਤਾਬਕ ਫੜੇ ਗਏ ਦੋਸ਼ੀ ਵਿਦੇਸ਼ਾਂ 'ਚ ਰਹਿ ਰਹੇ ਅੱਤਵਾਦੀਆਂ ਦੇ ਸੰਪਰਕ 'ਚ ਸਨ ਤੇ ਫੇਸਬੁੱਕ ਦੇ ਜਰੀਏ ਉਨ੍ਹਾਂ ਦੇ ਨਾਲ ਜੁੜੇ ਹੋਏ ਸਨ। ਇਹ ਪੰਜਾਬ 'ਚ ਬੇਅਦਬੀ ਦੇ ਲਈ ਜ਼ਿੰਮੇਵਾਰਾਂ ਖਿਲਾਫ ਕੋਈ ਵੱਡੀ ਕਾਰਵਾਈ ਕਰਨ ਜਾ ਰਹੇ ਸਨ। ਗ੍ਰਿਫਤਾਰ ਕੀਤਾ ਬਲਜੀਤ ਸਿੰਘ ਥਾਈਲੈਂਡ ਤੇ ਮਨਜੀਤ ਸਿੰਘ ਮਲੇਸ਼ੀਆ ਤੋਂ ਆਇਆ ਹੈ। ਪੁਲਸ ਨੇ ਇਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਤਿੰਨ ਦਿਨ ਦੇ ਰਿਮਾਂਡ 'ਤੇ ਲੈ ਲਿਆ ਹੈ।
ਖੁਲਾਸਾ ਇਹ ਵੀ ਹੋਇਆ ਕਿ ਇਨ੍ਹਾਂ ਵੱਲੋਂ ਹਥਿਆਰ ਇੰਦੋਰ ਤੇ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ ਅਤੇ ਜਿਨ੍ਹਾਂ ਕੋਲੋਂ ਇਨ੍ਹਾਂ ਨੇ ਹਥਿਆਰਾਂ ਲਿਆਂਦੇ ਹਨ ਉਨ੍ਹਾਂ ਦੀ ਵੀ ਪਛਾਣ ਹੋ ਚੁੱਕੀ ਹੈ। ਫਿਲਹਾਲ ਪੁਲਸ ਨੇ ਇਨ੍ਹਾਂ ਨੂੰ ਰਿਮਾਂਡ 'ਤੇ ਲੈ ਕੇ ਹੋਰ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ਤੇ ਆਉਣ ਵਾਲੇ ਸਮੇਂ 'ਚ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।