328 ਪਾਵਨ ਸਰੂਪਾਂ ਦੇ ਮਾਮਲੇ 'ਚ ਸਿੱਖਾਂ ਨੇ ਘੇਰੀ SGPC, ਪੱਕਾ ਮੋਰਚਾ ਲਾਉਣ ਦਾ ਕੀਤਾ ਐਲਾਨ

09/11/2020 2:57:35 PM

ਅੰਮ੍ਰਿਤਸਰ (ਅਨਜਾਣ, ਸੁਮਿਤ) : ਖੁਰਦ-ਬੁਰਦ ਹੋਏ 328 ਸਰੂਪਾਂ ਦੀ ਜਾਂਚ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਅਤੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਯੂ-ਟਰਨ ਲੈਣ ਦੇ ਵਿਰੋਧ 'ਚ ਵੱਖ-ਵੱਖ ਜਥੇਬੰਦੀਆਂ, ਪੰਜਾਬ ਏਕਤਾ ਪਾਰਟੀ ਅਤੇ ਲੋਕ ਇਨਸਾਫ਼ ਪਾਰਟੀ ਧਾਰਮਿਕ ਵਿੰਗ ਦੀ ਹੰਗਾਮੀ ਇਕੱਤਰਤਾ ਹੋਈ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦਾ ਇਨਸਾਫ਼ ਨਾ ਮਿਲਣ ਕਾਰਣ 'ਕੌਮ ਕੀ ਕਰੇ?' ਵਿਸ਼ੇ 'ਤੇ ਵਿਚਾਰਾਂ ਕੀਤੀਆਂ ਗਈਆਂ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਏ.ਐੱਸ.ਆਈ. ਦੇ ਅਜਬ ਗਜਬ ਕਾਰੇ, ਸੜਕਾਂ 'ਤੇ ਖੜ੍ਹੇ ਲੋਕਾਂ ਦੇ ਖੋਹ ਰਿਹਾ ਹੈ ਫ਼ੋਨ

ਜਥੇਬੰਦੀਆਂ ਦੇ ਬੁਲਾਰੇ ਸੁਰਜੀਤ ਸਿੰਘ ਖੋਸਾ ਨੇ ਕਿਹਾ ਕਿ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੀ ਬੇਅਦਬੀ ਅਤੇ ਫੇਰ 450 ਸਰੂਪਾਂ ਦੇ ਸਲਾਭੇ ਜਾਣ ਦੀ ਬੇਅਦਬੀ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਕਾਰਜਕਾਰਨੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਂਚ ਕਮਿਸ਼ਨ ਦੀ ਰਿਪੋਰਟ ਆਉਣ ਉਪਰੰਤ ਪਹਿਲੇ ਬਿਆਨ ਵਿਚ ਦੋਸ਼ੀਆਂ ਖ਼ਿਲਾਫ਼ ਫੌਜਦਾਰੀ ਮੁਕੱਦਮੇ ਕਰਨ ਬਾਰੇ ਬਿਆਨ ਦੇਣਾ ਅਤੇ ਬਾਅਦ 'ਚ ਇਕਦਮ ਮੁਕਰ ਕੇ ਯੂ-ਟਰਨ ਲੈ ਲੈਣਾ ਗੁਰੂ ਗ੍ਰੰਥ ਅਤੇ ਗੁਰੂ ਪੰਥ ਨਾਲ ਧ੍ਰੋਹ ਕਮਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸਮੂਹ ਜਥੇਬੰਦੀਆਂ ਵਲੋਂ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਹੈ ਕਿ 14 ਸਤੰਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕੱਤਰ ਹੋ ਕੇ ਗੁਰੂ ਸਾਹਿਬ ਜੀ ਦਾ ਸਤਿਕਾਰ ਬਹਾਲ ਕਰਵਾਉਣ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਪੱਕਾ ਮੋਰਚਾ ਲਾਇਆ ਜਾਵੇਗਾ। ਇਹ ਮੋਰਚਾ ਉਦੋਂ ਤਕ ਚੱਲੇਗਾ ਜਦੋਂ ਤਕ ਸ਼੍ਰੋਮਣੀ ਕਮੇਟੀ ਆਪਣੇ ਗੁਨਾਹ ਕਬੂਲਦਿਆਂ ਗੁਰੂ ਸਾਹਿਬ ਦੇ ਪਾਵਨ ਸਰੂਪ ਕਿੱਥੇ ਹਨ, ਬਾਰੇ ਨਿਆਂ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਆਪਣਾ ਜਥੇਦਾਰ ਨਹੀਂ ਮੰਨਦੇ ਬਲਕਿ ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਮੰਨਦੇ ਹਨ।

ਇਹ ਵੀ ਪੜ੍ਹੋ :  ਵਿਰਾਸਤੀ ਗਲੀ 'ਚ ਲੱਗੇ ਪੱਥਰ ਖ਼ਰਾਬ ਹੋਣ ਤੋਂ ਬਾਅਦ ਹੁਣ ਗੁੰਬਦ ਵੀ ਡਿੱਗੇ

ਮੋਰਚੇ ਦੀ ਰੂਪਰੇਖਾ ਤਿਆਰ ਕਰਨ ਲਈ ਬਣਾਈ 7 ਮੈਂਬਰੀ ਕਮੇਟੀ 
ਬੁਲਾਰੇ ਨੇ ਕਿਹਾ ਕਿ ਇਸ ਮੋਰਚੇ ਦੀ ਰੂਪਰੇਖਾ ਤਿਆਰ ਕਰਨ ਸਬੰਧੀ ਇਕ 7 ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ 'ਚ ਭਾਈ ਬਲਬੀਰ ਸਿੰਘ ਮੁੱਛਲ, ਭਾਈ ਤਰਲੋਚਨ ਸਿੰਘ ਸੋਹਲ, ਭਾਈ ਸੁਰਜੀਤ ਸਿੰਘ ਖੋਸਾ, ਭਾਈ ਮਨਜੀਤ ਸਿੰਘ ਝਬਾਲ, ਭਾਈ ਦਿਲਬਾਗ ਸਿੰਘ, ਪ੍ਰੋ. ਬਲਜਿੰਦਰ ਸਿੰਘ ਹਵਾਰਾ ਕਮੇਟੀ ਅਤੇ ਭਾਈ ਲਖਬੀਰ ਸਿੰਘ ਦੇ ਨਾਂ ਸ਼ਾਮਲ ਹਨ।

ਇਹ ਵੀ ਪੜ੍ਹੋ : ਸ਼ਰਮਨਾਕ : ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰ ਵੀਡੀਓ ਕੀਤੀ ਵਾਇਰਲ, ਗ੍ਰਿਫ਼ਤਾਰ

ਕਮਿਸ਼ਨਰ ਪੁਲਸ ਨੂੰ ਸੌਂਪਿਆ ਮੰਗ ਪੱਤਰ 
ਜਥੇਬੰਦੀਆਂ ਦੇ ਬੁਲਾਰੇ ਭਾਈ ਸੁਰਜੀਤ ਸਿੰਘ ਖੋਸਾ ਨੇ ਕਿਹਾ ਕਿ ਮੋਰਚੇ ਦਾ ਪਹਿਲਾ ਪੜਾਅ ਤਹਿਤ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੂੰ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਸ਼ਿਕਾਇਤ ਪੱਤਰ ਦੇ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸ਼੍ਰੋਮਣੀ ਕਮੇਟੀ ਤੋਂ ਕਦੇ ਵੀ ਉਮੀਦ ਨਹੀਂ ਕਿ ਉਹ ਗੁਰੂ ਸਾਹਿਬ ਦੇ ਦੋਖੀਆਂ ਨੂੰ ਸਜ਼ਾਵਾਂ ਦੇਵੇਗੀ, ਇਸ ਲਈ ਕਮਿਸ਼ਨਰ ਪੁਲਸ ਕੋਲ ਸ਼ਿਕਾਇਤ ਲੈ ਕੇ ਪੁੱਜੇ ਹਾਂ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਤਾਲਾਬੰਦੀ 'ਚ ਤਬਦੀਲੀਆਂ ਸਬੰਧੀ ਜਾਰੀ ਕੀਤੇ ਨਵੇਂ ਹੁਕਮ

ਲੋਕ ਇਨਸਾਫ਼ ਪਾਰਟੀ ਦੇਵੇਗੀ ਮੋਰਚੇ ਦਾ ਸਾਥ 
ਇਸ ਸਬੰਧੀ ਲੋਕ ਇਨਸਾਫ਼ ਪਾਰਟੀ ਦੇ ਪੰਜਾਬ ਧਾਰਮਿਕ ਵਿੰਗ ਦੇ ਪ੍ਰਧਾਨ ਜਗਜੋਤ ਸਿੰਘ ਖਾਲਸਾ ਨੇ ਸਮੁੱਚੀਆਂ ਜਥੇਬੰਦੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕ ਇਨਸਾਫ਼ ਪਾਰਟੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਸਬੰਧੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਜਥੇਬੰਦੀਆਂ ਵੱਲੋਂ ਲਾਈ ਹਰ ਸੇਵਾ ਕਬੂਲੇਗੀ। ਉਨ੍ਹਾਂ ਕਿਹਾ ਕਿ ਪਾਰਟੀ ਜਥੇਬੰਦੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਵੇਗੀ।

Baljeet Kaur

This news is Content Editor Baljeet Kaur