ਅੰਮ੍ਰਿਤਸਰ 'ਚ ਵੱਡੀ ਕਾਰਵਾਈ, ਸਰਹੱਦ ਪਾਰੋਂ ਹਥਿਆਰ ਮੰਗਵਾਉਂਣ ਵਾਲੇ 4 ਗ੍ਰਿਫ਼ਤਾਰ
Friday, Aug 01, 2025 - 04:19 PM (IST)

ਅੰਮ੍ਰਿਤਸਰ- ਇੱਕ ਵੱਡੀ ਕਾਰਵਾਈ 'ਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ 'ਚ ਸ਼ਾਮਲ ਦੋ ਗਿਰੋਹਾਂ ਦਾ ਪਰਦਾਫਾਸ਼ ਕੀਤਾ ਅਤੇ ਇੱਕ ਨਾਬਾਲਗ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤੋਂ ਹਥਿਆਰ ਪ੍ਰਾਪਤ ਕਰਦੇ ਸਨ।
ਇਹ ਵੀ ਪੜ੍ਹੋ- ਹੋਟਲ ’ਚ ਪੁਲਸ ਦੀ ਰੇਡ, ਮਾਲਕ ਸਮੇਤ 10 ਮੁਲਜ਼ਮ ਗ੍ਰਿਫ਼ਤਾਰ
ਮੁਲਜ਼ਮਾਂ ਕੋਲੋਂ ਬਰਾਮਦਗੀ ਦੌਰਾਨ 7 ਪਿਸਤੌਲ (1×9mm, 4×.30 ਬੋਰ ਜਿਸ ਵਿੱਚ ਗਲੌਕ, 2×.32 ਬੋਰ ਸ਼ਾਮਲ ਹਨ), 6 ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਸ਼ਾਮਲ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਗੇਟ ਹਕੀਮਾ ਪੁਲਸ ਸਟੇਸ਼ਨ ਅਤੇ ਬੀ-ਡਿਵੀਜ਼ਨ ਪੁਲਸ ਸਟੇਸ਼ਨ, ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਹੋਰ ਲਿੰਕਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਐਨਕਾਊਂਟਰ, ਇਕ ਬਦਮਾਸ਼ ਢੇਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8