ਰਾਹਤ ਭਰੀ ਖ਼ਬਰ, ਅੰਮਿ੍ਰਤਸਰ ’ਚ 4 ਮਰੀਜ਼ਾਂ ਨੇ ਜਿੱਤੀ ਕੋਰੋਨਾ ਖਿਲ਼ਾਫ਼ ਜੰਗ (ਵੀਡੀਓ)
Tuesday, Jun 23, 2020 - 01:06 PM (IST)
ਅੰਮਿ੍ਰਤਸਰ (ਸੁਮਿਤ ਖੰਨਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਏ ਜਾ ਰਹੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ’ਚੋਂ ਅੱਜ 4 ਮਰੀਜ਼ ਕੋਰੋਨਾ ਖਿਲ਼ਾਫ਼ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆ ਡਾਕਟਰ ਏ.ਪੀ. ਸਿੰਘ ਨੇ ਦੱਸਿਆ ਕਿ ਇਥੇ ਉਨ੍ਹਾਂ ਕੋਲ 30 ਦੇ ਕਰੀਬ ਪਾਜ਼ੇਟਿਵ ਮਰੀਜ਼ ਦਾਖਲ ਹਨ, ਜਿਨ੍ਹਾਂ ’ਚੋਂ ਅੱਜ 4 ਠੀਕ ਹੋ ਕੇ ਆਪਣੇ ਘਰ ਨੂੰ ਪਰਤ ਗਏ ਹਨ। ਉਨ੍ਹਾਂ ਦੱਸਿਆ ਕਿ ਉਕਤ ਮਰੀਜ਼ ਜਦੋਂ ਇਥੇ ਹਸਪਤਾਲ ’ਚ ਦਾਖ਼ਲ ਹੋਏ ਸਨ ਤਾਂ ਇਨ੍ਹਾਂ ਦੀ ਹਾਲਤ ਬਹੁਤ ਜ਼ਿਆਦਾ ਨਾਜ਼ੁਕ ਸੀ ਤੇ ਪ੍ਰਮਾਤਮਾ ਦੀ ਕ੍ਰਿਪਾ ਸਦਕਾ ਅੱਜ ਇਹ ਬਿਲਕੁੱਲ ਠੀਕ ਹੇ ਕੇ ਆਪਣੇ ਘਰਾਂ ਨੂੰ ਪਰਤੇ ਹਨ। ਇਥੇ ਦੱਸ ਦੇਈਏ ਕਿ ਜ਼ਿਲ੍ਹਾਂ ਅੰਮਿ੍ਰਤਸਰ ’ਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 808 ਹੋ ਚੁੱਕੀ ਹੈ, ਜਿਨ੍ਹਾਂ ’ਚੋਂ ਹੁਣ ਤੱਕ 32 ਮਰੀਜ਼ ਦਮ ਤੋੜ ਚੁੱਕੇ ਹਨ। ਇਸ ਤੋਂ ਇਲਾਵਾ 526 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਸਰਗਮ ਕੇਸਾਂ ਦੀ ਗਿਣਤੀ 250 ਹੋ ਗਈ।
ਇਹ ਵੀ ਪੜ੍ਹੋਂ : ਅੰਮ੍ਰਿਤਸਰ 'ਚ ਕਹਿਰ ਵਰ੍ਹਾ ਰਿਹੈ ਕੋਰੋਨਾ, 32ਵੇਂ ਮਰੀਜ਼ ਨੇ ਤੋੜਿਆ ਦਮ
ਇਥੇ ਦੱਸ ਦੇਈਏ ਕਿ ਦੇਸ਼ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਸਿਹਤ ਮੰਤਰਾਲਾ ਵਲੋਂ ਮੰਗਲਵਾਰ ਭਾਵ ਅੱਜ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 4,40,215 ਹੋ ਗਈ ਹੈ। ਇਸ ‘ਚੋਂ 14,011 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਸਰਗਰਮ ਕੇਸ 1,78,014 ਹੈ। ਮਹਾਮਾਰੀ ਦੇ ਕਹਿਰ ਦਰਮਿਆਨ ਚੰਗੀ ਖ਼ਬਰ ਇਹ ਵੀ ਹੈ ਕਿ ਜਿੱਥੇ ਵਾਇਰਸ ਦੇ ਮਾਮਲੇ ਵੱਧ ਰਹੇ ਹਨ, ਓਨੀ ਹੀ ਤੇਜ਼ ਰਫ਼ਤਾਰ ਨਾਲ ਲੋਕ ਠੀਕ ਵੀ ਹੋ ਰਹੇ ਹਨ। ਹੁਣ ਤੱਕ 2,48, 190 ਲੋਕ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਕੋਰੋਨਾ ਦੇ 14,933 ਨਵੇਂ ਕੇਸ ਸਾਹਮਣੇ ਆਏ ਹਨ ਅਤੇ 312 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ ਹੈ, ਜਿੱਥੇ ਕੁੱਲ ਮਰੀਜ਼ਾਂ ਦੀ ਗਿਣਤੀ 1,35,796 ਹੋ ਗਈ ਹੈ, ਜਿਸ ‘ਚੋਂ 6,283 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 67 ਹਜ਼ਾਰ ਤੋਂ ਵਧੇਰੇ ਲੋਕ ਠੀਕ ਹੋ ਚੁੱਕੇ ਹਨ। ਓਧਰ ਦਿੱਲੀ ਮਹਾਮਾਰੀ ਕਾਰਨ ਦੂਜੇ ਨੰਬਰ ‘ਤੇ ਹੈ ਅਤੇ ਕੋਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ 62 ਹਜ਼ਾਰ ਨੂੰ ਪਾਰ ਕਰ ਗਿਆ ਹੈ। ਇਸ ਮਹਾਮਾਰੀ ਦੀ ਲਪੇਟ ‘ਚ ਆਉਣ ਕਾਰਨ ਦਿੱਲੀ ਵਿਚ 2,233 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ 36 ਹਜ਼ਾਰ ਤੋਂ ਵਧੇਰੇ ਮਰੀਜ਼ ਠੀਕ ਹੋ ਚੁੱਕੇ ਹਨ। ਅਜੇ ਸਰਗਰਮ ਕੇਸਾਂ ਦੀ ਗਿਣਤੀ 23,820 ਹੈ।
ਇਹ ਵੀ ਪੜ੍ਹੋਂ : ਹੁਣ ਪੰਜਾਬ 'ਚ ਰੋਜ਼ਾਨਾ ਹੋਣਗੇ 13,000 ਟੈਸਟ, ਨਵੀਂਆਂ ਲੈਬਾਰਟਰੀਆਂ ਨੂੰ ਮਨਜ਼ੂਰੀ