ਕੋਰੋਨਾ ਦੌਰਾਨ ਵਿਦਿਆਰਥੀਆਂ ਨੂੰ ਬੁਲਾਉਣ ਵਾਲੇ 4 ਸਕੂਲਾਂ ਖ਼ਿਲਾਫ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨੋਟਿਸ

Tuesday, Jan 25, 2022 - 06:05 PM (IST)

ਕੋਰੋਨਾ ਦੌਰਾਨ ਵਿਦਿਆਰਥੀਆਂ ਨੂੰ ਬੁਲਾਉਣ ਵਾਲੇ 4 ਸਕੂਲਾਂ ਖ਼ਿਲਾਫ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨੋਟਿਸ

ਅੰਮ੍ਰਿਤਸਰ (ਦਲਜੀਤ) - ਸਿੱਖਿਆ ਵਿਭਾਗ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਕੂਲ ਬੰਦ ਕਰਨ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ 4 ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਸਿੱਖਿਆ ਵਿਭਾਗ ਨੇ ਕਿਹਾ ਕਿ ਜੇਕਰ ਸਕੂਲਾਂ ਦੇ ਜਵਾਬ ਤਸੱਲੀ ਬਖ਼ਸ਼ ਨਾ ਹੋਏ ਤਾਂ ਸਬੰਧਿਤ ਸਕੂਲਾਂ ਦੀ ਮਾਨਤਾ ਰੱਦ ਕਰਨ ਲਈ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ। ਸਿੱਖਿਆ ਵਿਭਾਗ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਕਾਰਨ ਸਾਰੇ ਸਕੂਲ ਬੰਦ ਹਨ। ਇਸ ਦੌਰਾਨ ਜੇਕਰ ਕਿਸੇ ਪ੍ਰਾਈਵੇਟ ਸਕੂਲ ਨੇ ਸਕੂਲ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜੁਗਰਾਜ ਸਿੰਘ ਰੰਧਾਵਾ ਨੇ ਦੱਸਿਆ ਕਿ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ 4 ਪ੍ਰਾਈਵੇਟ ਸਕੂਲ ਉਨ੍ਹਾਂ ਦੇ ਹੁਕਮਾਂ ਦੀ ਉਲੰਘਣਾ ਕਰ ਰਹੇ ਹਨ ਅਤੇ ਸਕੂਲ ਖੋਲ੍ਹ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਉਕਤ ਚਾਰੇ ਸਕੂਲਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਜਵਾਬ ਤਲਬ ਕੀਤੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ

ਅਧਿਕਾਰੀ ਨੇ ਦੱਸਿਆ ਕਿ ਅੱਜ ਫਿਰ ਬਲਾਕ ਸਿੱਖਿਆ ਅਫ਼ਸਰਾਂ ਦੇ ਰਾਹੀਂ ਸਾਰੇ ਸਕੂਲਾਂ ਨੂੰ ਇੱਕ ਵਾਰ ਮੁੜ ਤੋਂ ਚਿਤਾਵਨੀ ਦਿੱਤੀ ਦੇ ਦਿੱਤੀ ਗਈ ਹੈ ਕਿ ਜੇਕਰ ਉਹ ਨਿਯਮਾਂ ਦੀ ਉਲੰਘਣਾ ਕਰਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਸਕੂਲ ਦੇ ਪ੍ਰਿੰਸੀਪਲ ਨੂੰ ਵੀ ਚੈਕਿੰਗ ਦੇ ਲਈ ਲਗਾਇਆ ਗਿਆ ਹੈ। ਸਿੱਖਿਆ ਵਿਭਾਗ ਦੀਆਂ ਟੀਮਾਂ ਲਗਾਤਾਰ ਸਕੂਲਾਂ ਦੀਆਂ ਚੈਕਿੰਗਾਂ ਕਰ ਰਹੀਆਂ ਹਨ। ਇਸ ਦੌਰਾਨ ਜੇਕਰ ਕਿਸੇ ਨੇ ਸਕੂਲ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਰਾਘਵ ਚੱਢਾ ਨੇ ਨਵਜੋਤ ਸਿੱਧੂ ’ਤੇ ਕੱਸਿਆ ਤੰਜ, ਕਿਹਾ-ਪੰਜਾਬ ਦੀ ਸਿਆਸਤ ਦੇ ਸਭ ਤੋਂ ਵੱਡੇ ਡਰਾਮੇਬਾਜ਼

ਅਧਿਕਾਰੀ ਨੇ ਦੱਸਿਆ ਕਿ ਕੁਝ ਸਕੂਲਾਂ ਵੱਲੋਂ ਇਹ ਕਿਹਾ ਗਿਆ ਹੈ ਕਿ ਵਿਦਿਆਰਥੀਆਂ ਨੂੰ ਕੋਰੋਨਾ ਦਾ ਟੀਕਾ ਲਗਵਾਉਣ ਲਈ ਸਕੂਲ ਬੁਲਾਇਆ ਗਿਆ ਸੀ। ਉਨ੍ਹਾਂ ਨੂੰ ਇਹ ਸਪੱਸ਼ਟ ਕਹਿ ਦਿੱਤਾ ਗਿਆ ਕਿ ਬੱਚਿਆਂ ਦੇ ਮਾਤਾ-ਪਿਤਾ ਦੀ ਸਹਿਮਤੀ ਨਾਲ ਹੀ ਵਿਦਿਆਰਥੀਆਂ ਨੂੰ ਸਕੂਲ ਬੁਲਾਇਆ ਜਾਵੇ। ਵਿਦਿਆਰਥੀਆਂ ਦੇ ਜ਼ਬਰਦਸਤੀ ਵੈਕਸੀਨ ਨਾ ਲਗਾਈ ਜਾਵੇ। ਅਧਿਕਾਰੀ ਨੇ ਕਿਹਾ ਕਿ ਕੋਰੋਨਾ ਦੇ ਇਸ ਦੌਰ ’ਚ ਸਾਰੇ ਲੋਕਾਂ ਨੂੰ ਪ੍ਰਸ਼ਾਸਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਮਾਸਕ ਪਾ ਕੇ ਘਰ ’ਚੋਂ ਬਾਹਰ ਨਿਕਲਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦਿੱਤੀ ਜਾ ਰਹੀ ਹੈ, ਜਿਸ ਲਈ ਸਾਰੇ ਅਧਿਆਪਕ ਸਕੂਲਾਂ ਵਿੱਚ ਮੌਜੂਦ ਰਹਿੰਦੇ ਹਨ। ਤਜਰਬੇਕਾਰ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਵਧੀਆ ਆਨਲਾਈਨ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਬਠਿੰਡਾ ਗੈਂਗਵਾਰ ’ਚ ਗੈਂਗਸਟਰਾਂ ਨੇ ਕੀਤਾ ਵੱਡਾ ਖ਼ੁਲਾਸਾ: ਤਿੰਨ ਸ਼ਾਰਪ ਸ਼ੂਟਰਾਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ


author

rajwinder kaur

Content Editor

Related News