ਪੰਜਾਬ: ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਕੇ 10 ਮੁਲਜ਼ਮ, ਇਕੋ ਵਾਰ ''ਚ 5 ਮਾਡਿਊਲਾਂ ਦਾ ਪਰਦਾਫਾਸ਼

Tuesday, Oct 13, 2026 - 01:02 PM (IST)

ਪੰਜਾਬ: ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਕੇ 10 ਮੁਲਜ਼ਮ, ਇਕੋ ਵਾਰ ''ਚ 5 ਮਾਡਿਊਲਾਂ ਦਾ ਪਰਦਾਫਾਸ਼

ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ, ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ 5 ਮਾਡਿਊਲਾਂ ਦਾ ਪਰਦਾਫਾਸ਼ ਕਰਕੇ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਮੁਲਜ਼ਮਾਂ ਕੋਲੋਂ 6 ਪਿਸਤੌਲ, 4.409 ਕਿਲੋ ਹੈਰੋਇਨ, 500 ਗ੍ਰਾਮ ਅਫ਼ੀਮ, 12.90 ਲੱਖ ਰੁਪਏ ਦੀ ਡਰੱਗ ਮਨੀ, 12 ਜ਼ਿੰਦਾ ਕਾਰਤੂਸ ਅਤੇ ਇੱਕ ਡਰੋਨ ਬਰਾਮਦ ਕੀਤਾ ਗਿਆ। ਇਸ ਦੀ ਜਾਣਕਾਰੀ ਪੰਜਾਬ ਦੇ  ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ ਦੇ ਸਾਂਝੀ ਕੀਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ ਦਿੱਤੀ ਚਿਤਾਵਨੀ

ਡੀ. ਜੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਹਨ। ਇਸ ਸਬੰਧੀ ਪੰਜ ਵੱਖ-ਵੱਖ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ ਤਾਂ ਰਹਿ ਗਈ ਹੱਕੀ-ਬੱਕੀ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News