ਅੰਮ੍ਰਿਤਸਰ ''ਚ ''ਕੋਰੋਨਾ'' ਦੇ 5 ਨਵੇਂ ਮਾਮਲੇ ਆਏ ਸਾਹਮਣੇ

Saturday, Jun 06, 2020 - 02:38 PM (IST)

ਅੰਮ੍ਰਿਤਸਰ ''ਚ ''ਕੋਰੋਨਾ'' ਦੇ 5 ਨਵੇਂ ਮਾਮਲੇ ਆਏ ਸਾਹਮਣੇ

ਅੰਮ੍ਰਿਤਸਰ (ਦਿਲਜੀਤ ਸ਼ਰਮਾ) : ਅੰਮ੍ਰਿਤਸਰ 'ਚ ਸ਼ਨੀਵਾਰ ਨੂੰ ਫਿਰ ਇਕ ਵਾਰ 5 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਇਹ ਸਾਰੇ ਮਾਮਲੇ ਆਨੰਦ ਐਵੇਨਿਊ ਨਾਲ ਸਬੰਧਤ ਹਨ। ਇੱਥੇ ਦੱਸਣਯੋਗ ਹੈ ਕਿ ਜ਼ਿਲ੍ਹੇ 'ਚ ਪਾਜ਼ੇਟਿਵ ਕੇਸਾਂ ਦਾ ਅੰਕੜਾ ਕੁੱਲ 448 ਹੋ ਗਿਆ ਹੈ, ਜਿਨ੍ਹਾਂ 'ਚੋਂ 8 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਇਲਾਵਾ 327 ਮਰੀਜ਼ ਠੀਕ ਹੋ ਕੇ ਆਪਣੇ ਘਰ ਜਾ ਚੁੱਕੇ ਹਨ ਜਦੋਂਕਿ 105 ਮਰੀਜ਼ ਅਜੇ ਵੀ ਇਲਾਜ ਅਧੀਨ ਹਸਪਤਾਲ 'ਚ ਦਾਖਲ ਹਨ। 

ਸ਼ੁੱਕਰਵਾਰ ਨੂੰ ਹੋਇਆ 'ਕੋਰੋਨਾ' ਬਲਾਸਟ 
ਇਕੱਠੇ 19 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ 'ਚ ਅਫੜਾ-ਤਫੜੀ ਮਚ ਗਈ ਹੈ। ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ 58 ਸਾਲਾ ਵਿਅਕਤੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਵੇਂਟੀਲੇਟਰ 'ਤੇ ਰੱਖਿਆ ਗਿਆ ਹੈ। ਦੱਸ ਦਈਏ ਕਿ ਇਕੱਠੇ 19 ਨਵੇਂ ਕੇਸ ਜੱਜ ਨਗਰ ਲਾਹੋਰੀ ਗੇਟ ਚਾਂਦ ਐਵੇਨਿਊ, ਬਾਂਬੇ ਵਾਲਾ ਖੂਬਕਟੜਾ, ਪ੍ਰੀਤ ਨਗਰ ਕਰਮਪੁਰਾ, ਗੁਰੂ ਰਾਮ ਦਾਸ ਨਗਰ ਵ੍ਰਿਦਾਂਵਨ ਇਨਕਲੇਵ 'ਚੋਂ ਹਨ।

ਇਹ ਵੀ ਪੜ੍ਹੋ ► ਪਠਾਨਕੋਟ ਜ਼ਿਲ੍ਹੇ 'ਚ ਨਹੀਂ ਰੁਕ ਰਹੀ ਕੋਰੋਨਾ ਲਾਗ ਦੀ ਬਿਮਾਰੀ, 4 ਨਵੇਂ ਮਾਮਲਿਆਂ ਦੀ ਪੁਸ਼ਟੀ

ਪਠਾਨਕੋਟ ਜ਼ਿਲ੍ਹੇ 'ਚ ਨਹੀਂ ਰੁਕ ਰਹੀ ਕੋਰੋਨਾ ਲਾਗ ਦੀ ਬਿਮਾਰੀ 
ਪਠਾਨਕੋਟ ਜ਼ਿਲ੍ਹੇ 'ਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਜ਼ਿਲ੍ਹੇ ਵਿਚ ਇਕ ਗਰਭਵਤੀ ਔਰਤ ਸਣੇ 4 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕੋਰੋਨਾ ਜਾਂਚ ਲਈ ਬੀਤੇ ਦਿਨੀਂ 189 ਲੋਕਾਂ ਕੇ ਨਮੂਨੇ ਲਏ ਗਏ ਸਨ ਜਿਸ ਦੀ ਅੱਜ ਰਿਪੋਰਟ ਆਉਣ 'ਤੇ 4 ਲੋਕ ਪਾਜ਼ੇਟਿਵ ਪਾਏ ਗਏ ਹਨ। ਪਾਜ਼ੇਟਿਵ ਪਾਏ ਗਏ ਮਰੀਜ਼ਾਂ 'ਚ 9 ਸਾਲ ਦੇ ਬੱਚੇ ਤੋਂ ਇਲਾਵਾ ਇਕ ਗਰਭਵਤੀ ਔਰਤ ਵੀ ਸ਼ਾਮਲ ਹੈ। ਇਸ ਦੀ ਪੁਸ਼ਟੀ ਸਿਵਲ ਹਸਪਤਾਲ ਦੇ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਵਲੋਂ ਕੀਤੀ ਗਈ ਹੈ।

ਪੰਜਾਬ ਵਿਚ ਕੋਰੋਨਾ ਦੇ ਤਾਜ਼ਾ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2530 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 443, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 278, ਲੁਧਿਆਣਾ 'ਚ 235, ਤਰਨਾਰਨ 167, ਮੋਹਾਲੀ 'ਚ 120, ਹੁਸ਼ਿਆਰਪੁਰ 'ਚ 135, ਪਟਿਆਲਾ 'ਚ 130, ਸੰਗਰੂਰ 'ਚ 104 ਕੇਸ, ਪਠਾਨਕੋਟ 'ਚ 82, ਨਵਾਂਸ਼ਹਿਰ 'ਚ 106, ਮਾਨਸਾ 'ਚ 32, ਕਪੂਰਥਲਾ 40, ਫਰੀਦਕੋਟ 66,  ਮੁਕਤਸਰ 71, ਗਰਦਾਸਪੁਰ 'ਚ 144 ਕੇਸ, ਮੋਗਾ 'ਚ 65, ਬਰਨਾਲਾ 'ਚ 24, ਫਤਿਹਗੜ੍ਹ ਸਾਹਿਬ 'ਚ 65, ਫਾਜ਼ਿਲਕਾ 46, ਬਠਿੰਡਾ 'ਚ 54, ਰੋਪੜ 'ਚ 71 ਅਤੇ ਫਿਰੋਜ਼ਪੁਰ 'ਚ 46 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2098 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 376 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 50 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ ► ਅੰਮ੍ਰਿਤਸਰ 'ਚ 'ਕੋਰੋਨਾ' ਦਾ ਵੱਡਾ ਬਲਾਸਟ, 19 ਮਾਮਲੇ ਆਏ ਸਾਹਮਣੇ ► ਅੰਮ੍ਰਿਤਸਰ 'ਚ ਕੋਰੋਨਾ ਮਰੀਜ਼ ਦੀ ਮੌਤ, 2 ਡਾਕਟਰਾਂ ਤੋਂ ਇਲਾਵਾ 13 ਨਵੇਂ ਮਾਮਲੇ ਆਏ ਸਾਹਮਣੇ


author

Anuradha

Content Editor

Related News