KZF ਦੇ 7 ਅੱਤਵਾਦੀ 6 ਦਿਨਾਂ ਦੇ ਪੁਲਸ ਰਿਮਾਂਡ 'ਤੇ

Thursday, Oct 03, 2019 - 04:05 PM (IST)

KZF ਦੇ 7 ਅੱਤਵਾਦੀ 6 ਦਿਨਾਂ ਦੇ ਪੁਲਸ ਰਿਮਾਂਡ 'ਤੇ

ਅੰਮ੍ਰਿਤਸਰ (ਸੰਜੀਵ) - ਪੰਜਾਬ ਦੇ ਖੁਫੀਆ ਵਿਭਾਗ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ ਗ੍ਰਿਫਤਾਰ ਕੀਤੇ ਗਏ ਖਾਲਿਸਤਾਨ ਜ਼ਿੰਦਾਬਾਦ ਫੋਰਸ ਦੇ 7 ਅੱਤਵਾਦੀਆਂ ਦਾ ਪੁਲਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਫਿਰ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਥੇ ਇਨ੍ਹਾਂ ਸਾਰੇ ਅੱਤਵਾਦੀਆਂ ਨੂੰ ਅਗਲੇਰੀ ਜਾਂਚ ਲਈ 9 ਅਕਤੂਬਰ ਤੱਕ ਮੁੜ ਤੋਂ ਪੁਲਸ ਰਿਮਾਂਡ 'ਤੇ ਲਿਆ ਗਿਆ ਹੈ। ਅਦਾਲਤ 'ਚ ਪੇਸ਼ ਕੀਤੇ ਗਏ ਅੱਤਵਾਦੀਆਂ 'ਚ ਅਰਸ਼ਦੀਪ ਸਿੰਘ ਉਰਫ ਅਕਾਸ਼ ਰੰਧਾਵਾ, ਬਲਵੰਤ ਸਿੰਘ ਉਰਫ ਬਾਬਾ, ਹਰਭਜਨ ਸਿੰਘ, ਬਲਬੀਰ ਸਿੰਘ, ਮਾਨ ਸਿੰਘ, ਗੁਰਦੇਵ ਸਿੰਘ ਅਤੇ ਸ਼ੁੱਭਦੀਪ ਸਿੰਘ ਸਨ।


author

rajwinder kaur

Content Editor

Related News