ਅੰਮ੍ਰਿਤਸਰ ਦੇ 8 ਡਾਕਟਰਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਲੱਖਾਂ ਦੀ ‘ਪ੍ਰੋਟੈਕਸ਼ਨ ਮਨੀ

Monday, Aug 01, 2022 - 10:37 AM (IST)

ਅੰਮ੍ਰਿਤਸਰ ਦੇ 8 ਡਾਕਟਰਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਲੱਖਾਂ ਦੀ ‘ਪ੍ਰੋਟੈਕਸ਼ਨ ਮਨੀ

ਅੰਮ੍ਰਿਤਸਰ (ਸੰਜੀਵ)- ਵਿਦੇਸ਼ੀ ਨੰਬਰਾਂ ਤੋਂ ਧਮਕੀ ਭਰੇ ਫੋਨ ਆਉਣ ਤੋਂ ਬਾਅਦ ਅੰਮ੍ਰਿਤਸਰ ’ਚ ਡਾਕਟਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ’ਚ ਦਹਿਸ਼ਤ ਦਾ ਮਾਹੌਲ ਹੈ। ਅੱਜ ਅੰਮ੍ਰਿਤਸਰ ਦੇ 8 ਡਾਕਟਰਾਂ ਨੂੰ ਗੈਂਗਸਟਰਾਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਲੱਖਾਂ ਦੀ ‘ਪ੍ਰੋਟੈਕਸ਼ਨ ਮਨੀ’ ਦੀ ਮੰਗ ਕੀਤੀ ਹੈ। ਪੁਲਸ ਦਾ ਸਾਈਬਰ ਕ੍ਰਾਈਮ ਸੈੱਲ ਇਨ੍ਹਾਂ ਨੰਬਰਾਂ ਦੇ ਨਾਲ-ਨਾਲ ਧਮਕੀਆਂ ਦੀ ਜਾਂਚ ਕਰਨ ਵਿਚ ਜੁਟਿਆ ਹੋਇਆ ਹੈ। 2 ਦਿਨ ਪਹਿਲਾਂ ਸ਼ਹਿਰ ਦੇ ਇਕ ਦਿਲ ਦੇ ਮਾਹਿਰ ਡਾਕਟਰ ਨੇ ਕੈਨੇਡੀਅਨ ਨੰਬਰਾਂ ਤੋਂ ਧਮਕੀਆਂ ਦੇਣ ਅਤੇ ਲੱਖਾਂ ਦੀ ਫਿਰੌਤੀ ਮੰਗਣ ਦੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿਚ ਫੋਨ ਨੰਬਰ ਦੇ ਨਾਲ ਉਸ ਬੈਂਕ ਖਾਤੇ ਦਾ ਨੰਬਰ ਵੀ ਦਿੱਤਾ ਗਿਆ ਸੀ, ਜਿਸ ਵਿਚ ਫੋਨ ਕਰਨ ਵਾਲਾ ਪੈਸੇ ਪਾਉਣ ਲਈ ਕਹਿ ਰਿਹਾ ਸੀ।

ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ

ਡਾਕਟਰਾਂ ਨੂੰ ਧਮਕੀ ਭਰੇ ਫੋਨ ਕਰਨ ਵਾਲਾ ਖੁਦ ਨੂੰ ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਵਿੱਕੀ ਬਰਾੜ ਦੱਸ ਰਿਹਾ ਹੈ। +1(425)331-6409 ਅਤੇ +1(425)606-4366 ਨੰਬਰਾਂ ਤੋਂ ਲਗਾਤਾਰ ਡਾਕਟਰਾਂ ਨੂੰ ਧਮਕੀ ਭਰੇ ਕਾਲ ਅਤੇ ਮੈਸੇਜ ਆ ਰਹੇ ਹਨ। ਧਮਕੀ ਦੇਣ ਵਾਲਾ ਇੱਥੋਂ ਤੱਕ ਕਹਿ ਰਿਹਾ ਹੈ ਕਿ ਪੈਸੇ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਵੀ ਨੁਕਸਾਨ ਪਹੁੰਚਾਇਆ ਜਾਵੇਗਾ।

ਡਾਕਟਰਾਂ ਨੂੰ ਮਿਲੀ ਧਮਕੀ ਭਰੀ ਵੀਡੀਓ
ਵਟ੍ਹਸਐਪ ਕਾਲ ਤੋਂ ਬਾਅਦ ਹੁਣ ਡਾਕਟਰਾਂ ਨੂੰ ਧਮਕੀ ਭਰੇ ਵੀਡੀਓ ਮਿਲਣ ਲੱਗੇ ਹਨ, ਜਿਸ ਵਿਚ ਫੋਨ ਕਰਨ ਵਾਲੇ ਨੇ ਇੱਕ ਹੱਥ ਵਿੱਚ ਪਿਸਤੌਲ ਫੜੀ ਹੋਈ ਹੈ। ਦੂਜੇ ਹੱਥ ਵਿਚ ਗੋਲੀਆਂ ਦਾ ਮੈਗਜ਼ੀਨ ਵਿਖਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ: ਸਕਿਓਰਿਟੀ ਵਾਪਸ ਲੈਣ ਸਬੰਧੀ ਸੂਚਨਾ ਲੀਕ ਹੋਣ ਦਾ ਮਾਮਲਾ, ਸਰਕਾਰ ਨੇ ਸੀਲਬੰਦ ਰਿਪੋਰਟ ਲਈ ਮੰਗਿਆ ਸਮਾਂ

ਨੰਬਰ ਬਲਾਕ ਕਰਨ ਤੋਂ ਬਾਅਦ ਇਕ ਹੋਰ ਨੰਬਰ ਤੋਂ ਆਈ ਕਾਲ
ਫੋਨ ਕਰਨ ਵਾਲਾ ਡਾਕਟਰਾਂ ਦੇ ਹੋਰ ਨੰਬਰਾਂ ਬਾਰੇ ਵੀ ਜਾਣਕਾਰੀ ਰੱਖਦਾ ਹੈ। ਵਿੱਕੀ ਬਰਾੜ, ਜੋ ਕਿ ਆਪਣੇ ਆਪ ਨੂੰ ਬਦਨਾਮ ਗੈਂਗਸਟਰਾਂ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦਾ ਸਾਥੀ ਦੱਸਦਾ ਹੈ, ਵਾਰ-ਵਾਰ ਆਪਣੀ ਪਛਾਣ ਵਿੱਕੀ ਬਰਾੜ ਵਜੋਂ ਜ਼ਾਹਰ ਕਰ ਰਿਹਾ ਹੈ।

ਪੁਲਸ ਦਾ ਸਾਈਬਰ ਕਰਾਈਮ ਸੈੱਲ ਜਾਂਚ ਵਿਚ ਜੁਟਿਆ
ਅੰਮ੍ਰਿਤਸਰ ਦੇ ਇਕ ਨਹੀਂ ਸਗੋਂ ਅੱਧੀ ਦਰਜਨ ਤੋਂ ਵੱਧ ਡਾਕਟਰਾਂ ਨੂੰ ਧਮਕੀ ਭਰੇ ਫੋਨ ਆਏ ਹਨ, ਜਿਸ ਵਿਚ ਧਮਕੀ ਦੇਣ ਵਾਲਾ ਵਿਅਕਤੀ ਲੱਖਾਂ ਰੁਪਏ ਦੀ ਪ੍ਰੋਟੈਕਸ਼ਨ ਮਨੀ ਦੀ ਮੰਗ ਕਰ ਰਿਹਾ ਹੈ। ਕਮਿਸ਼ਨਰੇਟ ਪੁਲਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਵਟਸਐਪ ਫ਼ੋਨ ਨੰਬਰ ’ਤੇ ਭੇਜੀ ਵੀਡੀਓ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਡਾਕਟਰਾਂ ਨੂੰ ਆਉਣ ਵਾਲੀਆਂ ਕਾਲਾਂ ਅਤੇ ਵੀਡੀਓ ਦੀ ਲੋਕੇਸ਼ਨ ਟਰੇਸ ਕਰ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ

ਕੀ ਕਹਿਣਾ ਹੈ ਡੀ. ਸੀ. ਪੀ. ਭੁੱਲਰ ਦਾ?
ਡੀ. ਸੀ. ਪੀ. ਮੁਖਵਿੰਦਰ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਪੁਲਸ ਡਾਕਟਰਾਂ ਨੂੰ ਧਮਕੀਆਂ ਦੇਣ ਵਾਲੀਆਂ ਕਾਲਾਂ ਦੀ ਜਾਂਚ ਕਰ ਰਹੀ ਹੈ। ਬਹੁਤ ਜਲਦੀ ਪੁਲਸ ਇਸ ਤਰ੍ਹਾਂ ਦੀਆਂ ਧਮਕੀਆਂ ਅਤੇ ਵੀਡੀਓ ਭੇਜਣ ਵਾਲੇ ਵਿਅਕਤੀ ਨੂੰ ਟਰੇਸ ਕਰੇਗੀ। ਫਿਲਹਾਲ ਇਹ ਗੰਭੀਰ ਜਾਂਚ ਦਾ ਵਿਸ਼ਾ ਹੈ ਜਿਸ ’ਤੇ ਹੁਣ ਕੁਝ ਵੀ ਕਹਿਣਾ ਜਾਂਚ ’ਤੇ ਅਸਰ ਪਾਵੇਗਾ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News