ਅੰਮ੍ਰਿਤਸਰ : ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ, ਚੱਲੀ ਗੋਲੀ

Thursday, Jan 20, 2022 - 03:18 AM (IST)

ਅੰਮ੍ਰਿਤਸਰ : ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ, ਚੱਲੀ ਗੋਲੀ

ਅੰਮ੍ਰਿਤਸਰ (ਗੁਰਿੰਦਰ ਸਾਗਰ)- ਅੰਮ੍ਰਿਤਸਰ ਦੇ ਥਾਣਾ ਗੇਟ ਹਕੀਮਾਂ ਅਧੀਨ ਆਉਂਦੇ ਇਲਾਕੇ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ ਅਤੇ ਝਗੜੇ ਦੌਰਾਨ ਦੋਵਾਂ ਧਿਰਾਂ ਵਿਚਾਲੇ ਖੂਬ ਪਥਰਾਅ ਹੋਇਆ ਤੇ ਗੋਲੀ ਵੀ ਚੱਲੀ। ਇਸ ਤੋਂ ਬਾਅਦ ਥਾਣਾ ਗੇਟ ਹਕੀਮਾਂ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਇੱਕ ਧਿਰ ਦੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਮਾਮਲਾ ਦਰਜ ਕੀਤਾ।

ਇਹ ਵੀ ਪੜ੍ਹੋ : Call of Duty ਵੀਡੀਓ ਗੇਮ ਬਣਾਉਣ ਵਾਲੀ Activision Blizzard ਨੂੰ 68.7 ਅਰਬ ਡਾਲਰ 'ਚ ਖਰੀਦੇਗੀ ਮਾਈਕ੍ਰੋਸਾਫਟ

ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਧਿਰਾਂ ਵਿਚਾਲੇ ਝਗੜਾ ਹੋਣ ਦੀ ਸੂਚਨਾ ਮਿਲੀ ਸੀ ਅਤੇ ਪਤਾ ਲੱਗਾ ਸੀ ਕਿ ਲੋਹੜੀ 'ਤੇ ਪਤੰਗਬਾਜ਼ੀ ਨੂੰ ਲੈ ਕੇ ਇਨ੍ਹਾਂ ਦੋਵਾਂ ਧਿਰਾਂ ਵਿਚਾਲੇ ਝਗੜਾ ਹੋਇਆ ਅਤੇ ਝਗੜੇ ਦੌਰਾਨ ਗੋਲੀ ਚੱਲਣ ਦੀ ਵੀ ਖਬਰ ਸਾਹਮਣੇ ਆਈ। ਜਿਸ ਤੋਂ ਬਾਅਦ ਮੌਕੇ 'ਤੇ ਪੁਲਸ ਨੇ ਗੋਲੀ ਦਾ ਖੋਲ ਵੀ ਬਰਾਮਦ ਕੀਤਾ ਅਤੇ ਕੁਝ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ। ਉਥੇ ਪੁਲਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗ੍ਰਿਫਤਾਰ ਕੀਤੇ ਨੌਜਵਾਨ ਇਕੋ ਧਿਰ ਦੇ ਹਨ ਅਤੇ ਦੂਜੀ ਧਿਰ ਦੇ ਲੋਕਾਂ ਨੂੰ ਗ੍ਰਿਫਤਾਰ ਕਰਨਾ ਬਾਕੀ ਹੈ।

ਇਹ ਵੀ ਪੜ੍ਹੋ : ਭਾਰਤੀ ਜਨਤਾ ਪਾਰਟੀ ਤੇ ਗਠਜੋੜ ਯੂ.ਪੀ. ਦੀਆਂ 403 ਸੀਟਾਂ 'ਤੇ ਲੜੇਗੀ ਚੋਣਾਂ : ਜੇ.ਪੀ. ਨੱਡਾ

ਪੁਲਸ ਦਾ ਕਹਿਣਾ ਹੈ ਕਿ ਇਨ੍ਹਾਂ ਉਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ 'ਚ ਇਸ ਸਮੇਂ ਚੋਣਾਂ ਦਾ ਮਾਹੌਲ ਹੈ ਅਤੇ ਚੋਣ ਜ਼ਾਬਤਾ ਚੱਲ ਰਿਹਾ ਹੈ ਜਿਸ ਦੇ ਚੱਲਦੇ ਪੁਲਸ ਵੱਲੋਂ ਲਾਈਸੈਂਸੀ ਹਥਿਆਰ ਜ਼ਬਤ ਕੀਤੇ ਹੋਏ ਹਨ। ਪਰ ਇਸ ਦੇ ਚੱਲਦੇ ਲਗਾਤਾਰ ਹੀ ਪੰਜਾਬ 'ਚ ਆਏ ਦਿਨ ਹੀ ਗੋਲੀ ਚੱਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਜੋ ਕਿ ਪੁਲਸ ਪ੍ਰਸ਼ਾਸਨ 'ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰਦੀ ਹੈ।

ਇਹ ਵੀ ਪੜ੍ਹੋ : ਭਾਰਤ ਅਤੇ ਡੈਨਮਾਰਕ ਗ੍ਰੀਨ ਹਾਈਡ੍ਰੋਜਨ ਸਣੇ ਗ੍ਰੀਨ ਈਂਧਨ ’ਤੇ ਮਿਲ ਕੇ ਕੰਮ ਕਰਨ ਲਈ ਸਹਿਮਤ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 


author

Karan Kumar

Content Editor

Related News