ਅੰਮ੍ਰਿਤਸਰ ’ਚ ਵੱਡੀ ਵਾਰਦਾਤ: ‘ਆਪ’ ਆਗੂ ਦੇ ਘਰ ਨੌਕਰ ਨੇ ਸਾਥੀਆਂ ਨਾਲ ਮਿਲ ਕੀਤੀ ਕਰੀਬ 30 ਲੱਖ ਰੁਪਏ ਦੀ ਲੁੱਟ

Tuesday, Sep 21, 2021 - 03:09 PM (IST)

ਅੰਮ੍ਰਿਤਸਰ ’ਚ ਵੱਡੀ ਵਾਰਦਾਤ: ‘ਆਪ’ ਆਗੂ ਦੇ ਘਰ ਨੌਕਰ ਨੇ ਸਾਥੀਆਂ ਨਾਲ ਮਿਲ ਕੀਤੀ ਕਰੀਬ 30 ਲੱਖ ਰੁਪਏ ਦੀ ਲੁੱਟ

ਅੰਮ੍ਰਿਤਸਰ (ਸੰਜੀਵ) - ਅੰਮ੍ਰਿਤਸਰ ਦੀ ਨਿਊ ਗਾਰਡਨ ਕਾਲੋਨੀ ਦੇ ਇਲਾਕੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਆਮ ਆਦਮੀ ਪਾਰਟੀ ਦੇ ਆਗੂ ਰਿਸ਼ੀ ਅਗਰਵਾਲ ਦੇ ਘਰ ’ਚ 2 ਚੋਰਾਂ ਨੇ ਘਰ ਦੇ ਹੀ 2 ਨੌਕਰਾਂ ਨਾਲ ਮਿਲ ਕੇ ਲੁੱਟ ਦੀ ਘਟਨਾ ਨੂੰ ਅੰਜ਼ਾਮ ਦੇ ਦਿੱਤਾ। ਲੁੱਟ ਦੀ ਘਟਨਾ ਨੂੰ ਅੰਜ਼ਾਮ ਦਿੰਦੇ ਹੋਏ ਚੋਰਾਂ ਅਤੇ ਨੌਕਰਾਂ ਨੇ ਕਰੀਬ 30 ਲੱਖ ਰੁਪਏ ਦੇ ਸੋਨੇ ਦੇ ਗਹਿਣੇ, 2.10 ਲੱਖ ਰੁਪਏ ਦੀ ਨਕਦੀ ਅਤੇ ਚਾਂਦੀ ਦਾ ਹੋਰ ਸਾਮਾਨ ਲੈ ਕੇ ਰਫੂਚੱਕਰ ਹੋ ਗਏ। ਚੋਰੀ ਦੀ ਇਹ ਸਾਰੀ ਘਟਨਾ ਉਥੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ’ਚ ਕੈਦ ਹੋ ਗਈ, ਜਿਸ ਦੇ ਆਧਾਰ ’ਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ

ਮਿਲੀ ਜਾਣਕਾਰੀ ਅਨੁਸਾਰ ਚੋਰਾਂ ਨਾਲ ਮਿਲ ਲੁੱਟ ਕਰਨ ਵਾਲਾ ਇਕ ਨੌਕਰ ਅਜੇ 20 ਦਿਨ ਪਹਿਲਾਂ ਹੀ ਕੰਮ ਕਰਨ ਲਈ ਘਰ ’ਚ ਰੱਖਿਆ ਗਿਆ ਸੀ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ‘ਆਪ’ ਆਗੂ ਦੇ ਘਰ ਆ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਫਿਲਹਾਲ ਪੁਲਸ ਨੇ ਨੌਕਰ ਰਾਜੂ ਅਤੇ ਉਸ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਇਸ ਮਾਮਲੇ ਦੀ ਤਫ਼ਤੀਸ਼ ਕਰਨੀ ਸ਼ੁਰੂ ਕਰ ਦਿੱਤੀ ਹੈ।ਪੁਲਸ ਸੀ.ਸੀ.ਟੀ.ਵੀ ਦੀ ਫੁਟੇਜ਼ ਵੀ ਮਿਲ ਗਈ ਹੈ, ਜਿਸ ’ਚ ਦੋਸ਼ੀ ਆਪਣੇ ਬਾਕੀ ਦੇ ਸਾਥੀਆਂ ਨਾਲ ਜਾਂਦਾ ਹੋਇਆ ਵਿਖਾਈ ਦੇ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ - ਸਾਲੀ ਨਾਲ ਇਸ਼ਕ ਪ੍ਰਵਾਨ ਚੜ੍ਹਾਉਣ ਲਈ ਕੀਤਾ ਸਾਂਢੂ ਦਾ ਕਤਲ, 4 ਮਹੀਨੇ ਪਹਿਲਾਂ ਖੇਤਾਂ ’ਚ ਦੱਬੀ ਲਾਸ਼ ਹੋਈ ਬਰਾਮਦ


author

rajwinder kaur

Content Editor

Related News