ਦੀਵਾਲੀ ਦੀ ਰਾਤ ਅੰਮ੍ਰਿਤਸਰ ’ਚ ਵਾਪਰਿਆ ਭਿਆਨਕ ਹਾਦਸਾ, ਬੇਕਾਬੂ ਟਰੱਕ ਨੇ ਦਰੜੇ ਲੋਕ
Monday, Oct 28, 2019 - 02:49 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਇਕ ਤੇਜ਼ ਰਫਤਾਰ ਟਰੱਕ ਕਈ ਕਾਰਾਂ ਤੇ ਰਾਹਗੀਰਾਂ ਨੂੰ ਆਪਣੀ ਲਪੇਟ 'ਚ ਲੈ ਲਿਆ। ਘਟਨਾ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਦੁਬਜੀ ਇਲਾਕੇ 'ਚ ਇਕ ਤੇਜ਼ ਰਫਤਾਰ ਟਰੱਕ ਬੇਕਾਬੂ ਹੋ ਗਿਆ ਅਤੇ ਸੜਕ 'ਤੇ ਜਾ ਰਹੇ ਕਈ ਰਾਹਗੀਰਾਂ ਅਤੇ ਕਾਰਾਂ ਨੂੰ ਉਸ ਨੇ ਆਪਣੀ ਲਪੇਟ 'ਚ ਲਿਆ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਗੰਭੀਰ ਰੂਪ 'ਚ ਜ਼ਖਮੀ ਹੋ ਗਏ।
ਇਸ ਹਾਦਸੇ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ। ਹਾਦਸਾ ਇੰਨਾਂ ਜ਼ਿਆਦਾ ਭਿਆਨਕ ਸੀ ਕਿ ਕਈ ਲੋਕ ਟਰੱਕ ਦੇ ਥੱਲੇ ਦੱਬ ਗਏ, ਜਿਨ੍ਹਾਂ ਨੂੰ ਜੇ.ਸੀ.ਬੀ. ਮਸ਼ੀਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ।