ਫੇਸਬੁੱਕ 'ਤੇ ਲਾਈਵ ਹੋ ਕੇ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ

Thursday, Jun 25, 2020 - 02:16 PM (IST)

ਫੇਸਬੁੱਕ 'ਤੇ ਲਾਈਵ ਹੋ ਕੇ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ

ਅੰਮ੍ਰਿਤਸਰ (ਅਰੁਣ, ਕੈਪਟਨ) : ਥਾਣਾ ਮਹਿਤਾ ਅਧੀਨ ਪੈਂਦੇ ਪਿੰਡ ਬੁੱਟਰ ਸਿਵੀਆਂ ਵਾਸੀ ਇਕ ਨੌਜਵਾਨ ਵਲੋਂ ਮਾਂ-ਪਿਓ ਦੀ ਰੋਕ-ਟੋਕ ਤੋਂ ਦੁੱਖੀ ਹੋ ਕੇ ਖੁਦ ਨੂੰ ਗੋਲੀ ਮਾਰਦਿਆਂ ਜੀਵਨ ਲੀਲਾ ਖਤਮ ਕਰ ਲਈ। ਮ੍ਰਿਤਕ ਗੁਰਜੰਟ ਸਿੰਘ ਵਲੋਂ ਮਰਨ ਤੋਂ ਪਹਿਲਾਂ ਲਾਈਵ ਹੋ ਕੇ ਆਪਣੀ ਮੌਤ ਲਈ ਜਿੰਮੇਵਾਰ ਮਾਂ-ਪਿਓ ਤੇ ਕੁਝ ਹੋਰ ਪਰਿਵਾਰਕ ਮੈਂਬਰਾਂ ਦੇ ਖਿਲਾਫ਼ ਕਾਰਵਾਈ ਕਰਨ ਲਈ ਬਣਾਈ ਗਈ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਪੁਲਸ ਵਲੋਂ ਇਸ ਵੀਡੀਓ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਮ੍ਰਿਤਕ ਦੇ ਪਿਤਾ ਗੁਰਮੇਜ ਸਿੰਘ, ਮਾਂ ਜਸਬੀਰ ਕੌਰ, ਭਤੀਜੀ ਬਲਵਿੰਦਰ ਕੌਰ, ਜਸਪਾਲ ਕੌਰ ਅਤੇ ਮਨਜਿੰਦਰ ਖਿਲਾਫ ਮਰਨ ਦੇ ਲਈ ਮਜ਼ਬੂਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕਰ ਲਿਆ। ਵੀਡੀਓ 'ਚ ਉਸ ਨੇ ਦੋਸ਼ ਲਗਾਇਆ ਗਿਆ ਪਿਤਾ ਗੁਰਮੇਜ ਉਸ ਨੂੰ ਤੇ ਉਸ ਦੀ ਪਤਨੀ ਨੂੰ ਕਾਫ਼ੀ ਤੰਗ ਪਰੇਸ਼ਾਨ ਕਰਦਾ ਹੈ, ਜਿਸ ਦੇ ਤੋਂ ਦੁਖੀ ਹੋ ਕੇ ਉਸ ਨੇ ਇਹ ਕਦਮ ਚੁੱਕਿਆ ਹੈ।

ਇਹ ਵੀ ਪੜ੍ਹੋਂ : ਤਰਨਤਾਰਨ 'ਚ ਵੱਡੀ ਵਾਰਦਾਤ, ਇਕੋ ਪਰਿਵਾਰ ਦੇ 5 ਜੀਆਂ ਦਾ ਬੇਰਹਿਮੀ ਨਾਲ ਕਤਲ

PunjabKesari

ਥਾਣਾ ਮਹਿਤਾ ਮੁਖੀ ਇੰਸਪੈਕਟਰ ਸਤਪਾਲ ਸਿੰਘ ਨੇ ਦੱਸਿਆ ਕਿ ਲਾਸ਼ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁੱਖੀ ਨੇ ਦੱਸਿਆ ਕਿ ਗੁਰਮੇਜ ਸਿੰਘ ਨੇ ਆਪਣੀ ਭਤੀਜੀ ਦੇ ਲੜਕੇ ਗੁਰਜੰਟ ਸਿੰਘ ਨੂੰ ਗੋਦ ਲਿਆ ਸੀ। ਗੁਰਜੰਟ ਨਸ਼ੇ ਕਰਨ ਦਾ ਆਦੀ ਸੀ, ਜਿਸ ਕਾਰਨ ਉਸ ਦੀ ਪਹਿਲੀ ਪਤਨੀ ਛੱਡ ਗਈ ਸੀ ਤੇ ਉਸ ਦਾ ਦੂਸਰਾ ਵਿਆਹ ਕਰਨ ਮਗਰੋਂ ਉਹ ਪਤਨੀ ਨਾਲ ਕੁੱਟਮਾਰ ਕਰਦਾ ਸੀ। ਬੀਤੇ ਕੱਲ ਹੀ ਗੁਰਮੇਜ ਸਿੰਘ ਵਲੋਂ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਪੁੱਤ ਅਲਮਾਰੀ ਦੇ ਤਾਲੇ ਤੋੜ ਕੇ ਉਸ ਦੀ ਰਿਵਾਲਵਰ ਚੋਰੀ ਕਰਕੇ ਖੁਦ ਮਰਨ ਤੇ ਫਿਰ ਪਰਿਵਾਰਕ ਮੈਂਬਰਾਂ ਨੂੰ ਜਾਨੋ ਮਾਰ ਦੇਣ ਦੀਆਂ ਧਮਕੀਆਂ ਦੇ ਰਿਹਾ ਹੈ। ਇਸ ਸਬੰਧੀ ਪੁਲਸ ਵਲੋਂ ਗੁਰਜੰਟ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਅੱਜ ਉਸ ਵਲੋਂ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ।

ਇਹ ਵੀ ਪੜ੍ਹੋਂ :ਵੱਡੀ ਵਾਰਦਾਤ : ਸਬ-ਇੰਸਪੈਕਟਰ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨ੍ਹਿਆ


author

Baljeet Kaur

Content Editor

Related News