ਅੰਮ੍ਰਿਤਸਰ ਪ੍ਰਸ਼ਾਸਨ ਨੇ ਰਾਹਤ ਕੈਂਪਾਂ ਲਈ ਹੈਲਪ ਲਾਈਨ ਨੰਬਰ ਕੀਤੇ ਜਾਰੀ

Thursday, Aug 28, 2025 - 04:32 PM (IST)

ਅੰਮ੍ਰਿਤਸਰ ਪ੍ਰਸ਼ਾਸਨ ਨੇ ਰਾਹਤ ਕੈਂਪਾਂ ਲਈ ਹੈਲਪ ਲਾਈਨ ਨੰਬਰ ਕੀਤੇ ਜਾਰੀ

ਅੰਮ੍ਰਿਤਸਰ (ਨੀਰਜ): ਲਗਾਤਾਰ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਰਕੇ ਅਜਨਾਲਾ ਹਲਕੇ ਵਿਚ ਕਈ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਗਏ ਹਨ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਸਮੁੱਚਾ ਜ਼ਿਲ੍ਹਾ ਪ੍ਰਸਾਸ਼ਨ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦਿਨ ਰਾਤ ਇਕ ਕਰ ਰਿਹਾ ਹੈ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਹੜ੍ਹ ਤੋਂ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ ਅਤੇ ਇਨ੍ਹਾਂ ਦਾ ਨੋਡਲ ਅਧਿਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਨੂੰ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੌਰਾਨ 31 ਅਗਸਤ ਤੱਕ ਜਾਰੀ ਹੋਏ ਵੱਡੇ ਹੁਕਮ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ ਨੇ ਦੱਸਿਆ ਕਿ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਕੈਂਪ ਦਾਣਾ ਮੰਡੀ ਅਜਨਾਲਾ, ਭਲਾ ਪਿੰਡ ਸ਼ੁਗਰ ਮਿਲ ਅਤੇ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਸ਼ੂਆਂ ਲਈ ਦਾਣਾ ਮੰਡੀ ਅਜਨਾਲਾ ਵਿਖੇ ਵੀ ਇਕ ਵਿਸ਼ੇਸ਼ ਰਾਹਤ ਕੈਂਪ ਸਥਾਪਤ ਕੀਤਾ ਗਿਆ ਹੈ, ਜਿਥੇ ਪਸ਼ੂਆਂ ਦੇ ਚਾਰੇ ਦੇ ਪ੍ਰਬੰਧ ਤੋਂ ਇਲਾਵਾ ਵੈਟਨਰੀ ਡਾਕਟਰ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਲੋੜਵੰਦ ਵਿਅਕਤੀ ਰਾਹਤ ਕੰਮ ਦਾਣਾ ਮੰਡੀ ਅਜਨਾਲਾ ਦੇ ਹੈਲਪਲਾਈਨ ਨੰਬਰ 8437453157, ਰਾਹਤ ਕੈਂਪ ਭਲਾ ਪਿੰਡ ਸ਼ੁਗਰ ਮਿੱਲ ਦੇ ਹੈਲਪ ਲਾਈਨ ਨੰਬਰ 7508043152 ਅਤੇ ਰਾਹਤ ਕੈਂਪ ਗੁਰਦੁਆਰਾ ਗੁਰੂ ਕਾ ਬਾਗ ਦੇ ਹੈਲਪ ਲਾਈਨ ਨੰਬਰ 8264265504 ਤੇ ਕਿਸੇ ਵੀ ਮਦਦ ਲਈ ਸੰਪਰਕ ਸਥਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਵੇਲੇ ਉਨ੍ਹਾਂ ਦੀ ਸਹਾਇਤ ਕਰਨ ਲਈ ਹਾਜ਼ਰ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ: 46 ਪਿੰਡ ਹੜ੍ਹ ਦੀ ਲਪੇਟ 'ਚ ਆਏ, ਮਾਧੋਪੁਰ ਦਾ ਫਲੱਡ ਗੇਟ ਟੁੱਟਣ ਕਾਰਨ ਵੱਧ ਰਹੀ ਤਬਾਹੀ

ਵਧੀਕ ਡਿਪਟੀ ਕਮਿਸ਼ਨਰ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਰਾਹਤ ਕੈਂਪਾਂ ਵਿੱਚ ਸ਼ਰਨ ਲੈ ਸਕਦੇ ਹਨ ਅਤੇ ਇਨ੍ਹਾਂ ਵਾਸਤੇ ਰੋਟੀ ਪਾਣੀ ਦੀ ਪੂਰੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਜਿਲ੍ਹਾ ਪ੍ਰਸਾਸ਼ਨ ਵੱਲੋਂ ਜ਼ਿਲ੍ਹਾ ਪੱਧਰ ਤੇ ਹੈਲਪ ਲਾਈਨ ਨੰਬਰ 0183-2229125 ਅਤੇ ਅਜਨਾਲਾ ਵਿਖੇ ਹੈਲਪ ਲਾਈਨ ਨੰਬਰ 01858-245510 ਤੇ ਵੀ ਸੰਪਰਕ ਸਥਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀ ਸਥਿਤੀ ਵਿੱਚ ਇਨ੍ਹਾਂ ਹੈਲਪ ਲਾਈਨ ਨੰਬਰਾਂ ਤੇ ਸੰਪਰਕ ਕੀਤਾ ਜਾਵੇ ਤਾਂ ਜੋ ਪ੍ਰਸਾਸ਼ਨ ਉਨ੍ਹਾਂ ਦੀ ਹਰ ਸੰਭਵ ਮਦਦ ਕਰ ਸਕੇ।

ਇਹ ਵੀ ਪੜ੍ਹੋ- ਪੰਜਾਬ 'ਚ ਆ ਗਈ ਇਕ ਹੋਰ ਵੱਡੀ ਆਫਤ, ਮਾਧੋਪੁਰ ਹੈੱਡਵਰਕਸ ਦੇ ਟੁੱਟੇ ਗੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News