ਖੇਤੀ ਬਿੱਲਾਂ ਖ਼ਿਲਾਫ਼ ਵੱਡੀ ਗਿਣਤੀ 'ਚ ਕਿਸਾਨਾਂ-ਮਜ਼ਦੂਰਾਂ ਨੇ ਅੰਮ੍ਰਿਤਸਰ ਵਿਖੇ ਰੇਲਵੇ ਮਾਰਗ ਕੀਤਾ ਜਾਮ

Friday, Sep 25, 2020 - 12:50 PM (IST)

ਖੇਤੀ ਬਿੱਲਾਂ ਖ਼ਿਲਾਫ਼ ਵੱਡੀ ਗਿਣਤੀ 'ਚ ਕਿਸਾਨਾਂ-ਮਜ਼ਦੂਰਾਂ ਨੇ ਅੰਮ੍ਰਿਤਸਰ ਵਿਖੇ ਰੇਲਵੇ ਮਾਰਗ ਕੀਤਾ ਜਾਮ

ਅੰਮ੍ਰਿਤਸਰ (ਦਰਜੀਤ) : ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕੂ ਅੰਦੋਲਨ ਅੱਜ ਦੂਜੇ ਦਿਨ ਵੀ ਜਾਰੀ ਹੈ। ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜਲੇ ਪਿੰਡ ਦੇਵੀਦਾਸਪੁਰ ਵਿਖੇ ਮੁੱਖ ਰੇਲ ਮਾਰਗ ਦਿੱਲੀ-ਅੰਮ੍ਰਿਤਸਰ 'ਤੇ ਰੇਲ ਆਵਾਜਾਈ ਠੱਪ ਕਰਕੇ ਭਾਰੀ ਗਿਣਤੀ 'ਚ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਹ ਵੀ ਪੜ੍ਹੋ : 1 ਅਕਤੂਬਰ ਤੋਂ ਕੋਰੋਨਾ ਮਰੀਜ਼ਾਂ ਦਾ ਹੋਵੇਗਾ 4 ਸਰਕਾਰੀ ਹਸਪਤਾਲਾਂ 'ਚ ਇਲਾਜ, ਸਿਰਫ 400 ਬੈੱਡ ਰਾਖਵੇਂ
PunjabKesariਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਰਣਜੀਤ ਕਲੇਰਬਾਲਾ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦਾ ਇਹ ਸੰਘਰਸ਼, ਜੋ 26 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਹੈ ਲਗਾਤਾਰ 48 ਘੰਟੇ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿਸਾਨ ਜਥੇਬੰਦੀਆਂ ਵਲੋਂ ਜੋ ਵੀ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ ਉਸੇ ਤਹਿਤ ਅੱਗੇ ਵਧਿਆ ਜਾਵੇਗਾ ਅਤੇ ਅਗਲੇ ਸੰਘਰਸ਼ ਦਾ ਐਲਾਨ ਅੱਜ ਸ਼ਾਮ 4ਵਜੇਂ ਮੀਟਿੰਗ ਤੋਂ ਬਾਅਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੇ ਪੰਜਾਬ ਬੰਦ ਨੂੰ ਵੀ ਪੂਰਨ ਸਮਰਥਨ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਜਿਸ ਖ਼ਾਤਰ ਛੱਡੇ ਮਾਪੇ ਉਸ ਦੇ ਕਿਸੇ ਹੋਰ ਨਾਲ ਸਬੰਧਾਂ ਨੂੰ ਬਰਦਾਸ਼ਤ ਨਾ ਕਰ ਸਕਿਆ ਪਤੀ, ਕੀਤਾ ਖ਼ੌਫ਼ਨਾਕ ਕਾਰਾ
PunjabKesari


author

Baljeet Kaur

Content Editor

Related News