ਅੰਮ੍ਰਿਤਸਰ ਏਅਰਪੋਰਟ ''ਤੇ ਪੈ ਗਿਆ ਭੜਥੂ, ਫਲਾਈਟ ''ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ ''ਤੇ ਉੱਡੇ ਹੋਸ਼
Saturday, Feb 14, 2026 - 12:08 PM (IST)
ਅੰਮ੍ਰਿਤਸਰ : ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਉਨ੍ਹਾਂ ਨੇ ਨਸ਼ਾ ਤਸਕਰੀ ਦੇ ਇਕ ਮਾਮਲੇ ਦਾ ਪਰਦਾਫਾਸ਼ ਕੀਤਾ। ਵਿਭਾਗ ਨੇ ਹਵਾਈ ਅੱਡੇ 'ਤੇ ਇਕ ਯਾਤਰੀ ਕੋਲੋਂ ਲਗਭਗ 1 ਕਰੋੜ 64 ਲੱਖ ਰੁਪਏ ਦੀ ਕੀਮਤ ਦਾ ਗਾਂਜਾ ਬਰਾਮਦ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਬੈਂਕਾਕ ਤੋਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲ ਦੇ ਹੈੱਡ ਟੀਚਰ 'ਤੇ ਹੋ ਗਈ ਵੱਡੀ ਕਾਰਵਾਈ! ਵਿਭਾਗ ਨੇ ਜਾਰੀ ਕੀਤੇ ਹੁਕਮ
ਇਸ ਦੌਰਾਨ ਜਦੋਂ ਅਧਿਕਾਰੀਆਂ ਵੱਲੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 1 ਕਿਲੋ 654 ਗ੍ਰਾਮ ਗਾਂਜਾ ਬਰਾਮਦ ਹੋਇਆ। ਕਸਟਮ ਵਿਭਾਗ ਨੇ ਨਸ਼ੀਲੇ ਪਦਾਰਥ ਨੂੰ ਜ਼ਬਤ ਕਰ ਲਿਆ ਹੈ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਬਠਿੰਡਾ 'ਚ ਲਾਲ ਸੂਟਕੇਸ 'ਚੋਂ ਮਿਲੀ ਕੁੜੀ ਦੀ ਲਾਸ਼ ਬਾਰੇ ਸਾਹਮਣੇ ਆ ਗਿਆ ਪੂਰਾ ਸੱਚ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
