ਅੰਮ੍ਰਿਤਸਰ ਏਅਰਪੋਰਟ ’ਤੇ ਦੁਬਈ ਤੋਂ ਆਈਆਂ 3 ਜਨਾਨੀਆਂ ਕੋਲੋਂ 1 ਕਰੋੜ ਤੋਂ ਵੱਧ ਦਾ ਸੋਨਾ ਜ਼ਬਤ
Friday, Feb 04, 2022 - 09:46 AM (IST)
ਅੰਮ੍ਰਿਤਸਰ (ਨੀਰਜ) - ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਉੱਤੇ ਦੁਬਈ ਤੋਂ ਆਈਆਂ 3 ਜਨਾਨੀਆਂ ਤੋਂ ਕਸਟਮ ਵਿਭਾਗ ਦੀ ਟੀਮ ਨੇ 1 ਕਰੋੜ ਰੁਪਏ ਦੀ ਕੀਮਤ ਦਾ ਸੋਨਾ ਜ਼ਬਤ ਕੀਤਾ ਹੈ। ਜਾਣਕਾਰੀ ਅਨੁਸਾਰ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਕੁਝ ਜਨਾਨੀਆਂ ਸੋਨੇ ਦੀ ਸਮੱਗਲਿੰਗ ਕਰਨ ਦੇ ਇਰਾਦੇ ਨਾਲ ਇਕ ਵੱਡੀ ਖੇਪ ਦੁਬਈ ਤੋਂ ਲੈ ਕੇ ਆ ਰਹੀਆਂ ਹਨ। ਇਸ ਤੋਂ ਬਾਅਦ ਵਿਭਾਗ ਨੇ ਆਪਣਾ ਜਾਲ ਵਿਛਾਇਆ ਅਤੇ 3 ਜਨਾਨੀਆਂ ਨੂੰ ਟਰੇਸ ਕਰ ਲਿਆ। ਜਨਾਨੀਆਂ ਨੇ ਗਹਿਣਿਆਂ ਦੇ ਰੂਪ ਵਿਚ ਸੋਨੇ ਨੂੰ ਲੁਕਾਇਆ ਹੋਇਆ ਸੀ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ: 5 ਸਾਲ ਪਹਿਲਾਂ ਕੈਨੇਡਾ ਗਏ ਧਾਰੀਵਾਲ ਦੇ ਨੌਜਵਾਨ ਦੀ ਮੌਤ, ਘਰ ’ਚ ਪਿਆ ਚੀਕ ਚਿਹਾੜਾ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸੋਨਾ ਸਮੱਗਲਰਾਂ ਨੇ ਦੁਬਈ ਤੋਂ ਸੋਨਾ ਲਿਆਉਣ ਦੀਆਂ ਵੱਡੀਆਂ ਕੋਸ਼ਿਸ਼ਾਂ ਕੀਤੀ ਹਨ ਪਰ ਹਰ ਵਾਰ ਉਨ੍ਹਾਂ ਦਾ ਪਲਾਨ ਫੇਲ ਹੁੰਦਾ ਰਿਹਾ ਹੈ। ਇਸ ਦੌਰਾਨ ਇਸ ਵਾਰ ਸੋਨਾ ਸਮੱਗਲਰਾਂ ਨੇ ਜਨਾਨੀਆਂ ਉੱਤੇ ਦਾਅ ਲਾ ਦਿੱਤਾ, ਕਿਉਂਕਿ ਏਅਰਪੋਰਟ ’ਤੇ ਜਨਾਨੀਆਂ ਦੀ ਚੈਕਿੰਗ ਘੱਟ ਹੁੰਦੀ ਹੈ। ਫਿਲਹਾਲ ਸੋਨਾ ਸਮੱਗਲਿੰਗ ਕਰਨ ਵਾਲੀਆਂ ਜਨਾਨੀਆਂ ਦੇ ਹੋਰ ਸਾਥੀਆਂ ਦੀ ਤਲਾਸ਼ ਵਿਚ ਰੇਡ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਸਿਹਤ ਵਿਭਾਗ ਮਾਨਸਾ ਦਾ ਨਵਾਂ ਕਾਰਨਾਮਾ : ਮ੍ਰਿਤਕ ਵਿਅਕਤੀ ਨੂੰ ਹੀ ਲਗਾ ਦਿੱਤੀ ਕੋਰੋਨਾ ਵੈਕਸੀਨ!